ਹਾਈ ਕਮਾਨ ਜਿਸ ਨੂੰ ਚਾਹੇ ਸੀ.ਐੱਮ. ਬਣਾ ਦੇਵੇ: ਕੈਪਟਨ

372
Share

ਚੰਡੀਗੜ੍ਹ, 18 ਸਤੰਬਰ (ਪੰਜਾਬ ਮੇਲ)- ਇਥੇ ਪੰਜਾਬ ਦੇ ਰਾਜਪਾਲ ਨੂੰ ਅਸਤੀਫਾ ਦੇਣ ਬਾਅਦ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਨੇ ਬੇਇੱਜ਼ਤ ਕੀਤਾ ਗਿਆ ਹੈ, ਜਿਸ ਕਰਕੇ ਅਸਤੀਫ਼ਾ ਦਿੱਤਾ ਹੈ। ਹੁਣ ਹਾਈ ਕਮਾਨ ਨੂੰ ਜਿਹੜਾ ਚੰਗਾ ਲੱਗੇ ਉਸ ਨੂੰ ਮੁੱਖ ਮੰਤਰੀ ਬਣਾ ਦੇਵੇ। ਉਨ੍ਹਾਂ ਕਿਹਾ ਕਿ ਭਵਿੱਖ ਦੀ ਰਾਜਨੀਤੀ ਬਾਰੇ ਉਨ੍ਹਾਂ ਕੋਲ ਕਈ ਰਾਹ ਹਨ ਤੇ ਸਮਾਂ ਆਉਣ ’ਤੇ ਇਸ ਬਾਰੇ ਫ਼ੈਸਲਾ ਕਰਨਗੇ। ਉਨ੍ਹਾਂ ਸਪੱਸ਼ਟ ਕੀਤਾ ਕਿ ਉਹ ਕਾਂਗਰਸ ਪਾਰਟੀ ਵਿਚ ਹੀ ਹਨ। ਉਨ੍ਹਾਂ ਕਿਹਾ ਕਿ ਅੱਜ ਸਵੇਰੇ ਹੀ ਅਸਤੀਫ਼ਾ ਦੇੇਣ ਦਾ ਫ਼ੈਸਲਾ ਕਰ ਲਿਆ ਸੀ ਤੇ ਇਸ ਬਾਰੇ ਪਾਰਟੀ ਪ੍ਰਧਾਨ ਸੋਨੀਆ ਗਾਂਧੀ ਨੂੰ ਜਾਣਕਾਰੀ ਦੇ ਦਿੱਤੀ ਸੀ।

Share