#PUNJAB

ਹਾਈ ਕੋਰਟ ਵੱਲੋਂ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ’ਚ ਭਰਤਇੰਦਰ ਚਾਹਲ ਨੂੰ ਅੰਤ੍ਰਿਮ ਜ਼ਮਾਨਤ

* ਜਾਂਚ ’ਚ ਪੂਰਾ ਸਹਿਯੋਗ ਦੇਣ ਦੇ ਦਿੱਤੇ ਹੁਕਮ

ਚੰਡੀਗੜ੍ਹ, 5 ਅਕਤੂਬਰ (ਪੰਜਾਬ ਮੇਲ)-ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ’ਚ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਾਬਕਾ ਸਲਾਹਕਾਰ ਭਰਤਇੰਦਰ ਸਿੰਘ ਚਾਹਲ ਵੱਲੋਂ ਦਾਇਰ ਅਗਾਊਂ ਜ਼ਮਾਨਤ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਚਹਿਲ ਨੂੰ ਰਾਹਤ ਦੇ ਦਿੱਤੀ ਹੈ। ਅਦਾਲਤ ਨੇ ਚਾਹਲ ਨੂੰ ਅੰਤ੍ਰਿਮ ਜ਼ਮਾਨਤ ਦਿੰਦੇ ਹੋਏ ਵਿਜੀਲੈਂਸ ਨੂੰ 12 ਅਕਤੂਬਰ ਤੱਕ ਆਪਣੀ ਜਾਇਦਾਦ ਦੀ ਜਾਣਕਾਰੀ ਦੇਣ ਅਤੇ ਜਾਂਚ ਵਿਚ ਪੂਰਾ ਸਹਿਯੋਗ ਦੇਣ ਦੇ ਹੁਕਮ ਦਿੱਤੇ ਹਨ। ਇਸ ਦੇ ਨਾਲ ਹੀ ਮਾਮਲੇ ਦੀ ਸੁਣਵਾਈ 13 ਅਕਤੂਬਰ ਤੱਕ ਮੁਲਤਵੀ ਕਰ ਦਿੱਤੀ ਹੈ। ਹਾਈ ਕੋਰਟ ਦੇ ਜਸਟਿਸ ਅਨੂਪ ਚਿਤਕਾਰਾ ਨੇ ਇਹ ਹੁਕਮ ਚਾਹਲ ਦੀ ਪਟੀਸ਼ਨ ’ਤੇ ਜਾਰੀ ਕੀਤਾ ਹੈ। ਚਾਹਲ ਨੇ 23 ਅਗਸਤ ਨੂੰ ਪਟਿਆਲਾ ਦੀ ਇਕ ਸਥਾਨਕ ਅਦਾਲਤ ਵੱਲੋਂ ਉਸ ਦੀ ਅੰਤਰਿਮ ਜ਼ਮਾਨਤ ਪਟੀਸ਼ਨ ਖਾਰਜ ਕੀਤੇ ਜਾਣ ਤੋਂ ਬਾਅਦ ਹਾਈਕੋਰਟ ਦਾ ਰੁਖ਼ ਕੀਤਾ ਸੀ।

Leave a comment