ਹਾਈ ਕੋਰਟ ਵੱਲੋਂ ਸੁਮੇਧ ਸੈਣੀ ਦੀ ਜ਼ਮਾਨਤ ਮਨਜ਼ੂਰ

473
Share

ਐੱਸਏਐੱਸ ਨਗਰ (ਮੁਹਾਲੀ), 19 ਅਗਸਤ (ਪੰਜਾਬ ਮੇਲ)- ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਸਾਬਕਾ ਡੀਜੀਪੀ ਸੁਮੇਧ ਸੈਣੀ ਨੂੰ ਵੱਡੀ ਰਾਹਤ ਦਿੰਦਿਆਂ ਉਸ ਦੀ ਜ਼ਮਾਨਤ ਮਨਜ਼ੂਰ ਕਰ ਲਈ ਹੈ। ਹਾਈ ਕੋਰਟ ਨੇ ਵਿਜੀਲੈਂਸ ਨੂੰ ਹਦਾਇਤ ਕੀਤੀ ਹੈ ਕਿ ਸੈਣੀ ਨੂੰ ਗ੍ਰਿਫ਼ਤਾਰ ਕਰਨ ਤੋਂ ਪਹਿਲਾਂ ਸੱਤ ਦਿਨ ਦਾ ਅਗਾਊਂ ਨੋਟਿਸ ਦਿੱਤਾ ਜਾਵੇ। ਸੈਣੀ ਬੁੱਧਵਾਰ ਰਾਤ ਨੂੰ ਸਵਾ 8 ਵਜੇ ਦੇ ਕਰੀਬ ਆਮਦਨ ਤੋਂ ਵੱਧ ਜਾਇਦਾਦ ਜੁਟਾਉਣ ਦੇ ਤਾਜ਼ਾ ਮਾਮਲੇ ਸਬੰਧੀ ਜਾਂਚ ਵਿੱਚ ਸ਼ਾਮਲ ਹੋਣ ਲਈ ਵਿਜੀਲੈਂਸ ਅੱਗੇ ਪੇਸ਼ ਹੋਇਆ ਸੀ, ਪਰ ਵਿਜੀਲੈਂਸ ਅਧਿਕਾਰੀਆਂ ਨੇ ਦੇਰ ਰਾਤ ਉਸ ਨੂੰ ਵਰਲਡ ਵਾਈਡ ਇਮੀਗ੍ਰੇਸ਼ਨ ਕੰਸਲਟੈਂਸੀ ਸਰਵਸਿਜ਼ ਦੇ ਡਾਇਰੈਕਟਰ ਦਵਿੰਦਰ ਸਿੰਘ ਸੰਧੂ ਖ਼ਿਲਾਫ਼ 17 ਸਤੰਬਰ 2020 ਨੂੰ ਵੱਖ ਵੱਖ ਧਾਰਾਵਾਂ ਤਹਿਤ ਦਰਜ ਰੀਅਲ ਅਸਟੇਟ ਨਾਲ ਜੁੜੇ ਪੁਰਾਣੇ ਮਾਮਲੇ ਵਿੱਚ ਨਾਮਜ਼ਦ ਕਰਕੇ ਗ੍ਰਿਫ਼ਤਾਰ ਕਰ ਲਿਆ ਸੀ। ਵਿਜੀਲੈਂਸ ਵੱਲੋਂ ਇਸ ਮਾਮਲੇ ਵਿੱਚ ਅੱਜ ਦਵਿੰਦਰ ਸਿੰਘ ਸੰਧੂ ਅਤੇ ਸਾਗਰ ਭਾਟੀਆ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ। ਕਾਬਿਲੇਗੌਰ ਹੈ ਕਿ ਹਾਈ ਕੋਰਟ ਦੇ ਫੈਸਲੇ ਦੀ ਉਡੀਕ ਕਰਕੇ ਮੁਹਾਲੀ ਦੀ ਅਦਾਲਤ ਦੇਰ ਰਾਤ ਤੱਕ ਖੁੱਲ੍ਹੀ ਸੀ ਤੇ ਸੈਣੀ ਦੁਪਹਿਰ ਸਾਢੇ 12 ਵਜੇ ਤੋਂ ਲੈ ਕੇ ਦੇਰ ਰਾਤ ਤੱਕ ਕੋਰਟ ਰੂਮ ਵਿੱਚ ਹੀ ਮੌਜੂਦ ਸੀ।


Share