ਹਾਕੀ ਵਿਸ਼ਵ ਕੱਪ: ਭਾਰਤ ਨੇ ਸਪੇਨ ਨੂੰ 2-0 ਨਾਲ ਹਰਾ ਕੇ ਕੀਤਾ ਜੇਤੂ ਆਗਾਜ਼

30

ਰੁੜਕੇਲਾ, 13 ਜਨਵਰੀ (ਪੰਜਾਬ ਮੇਲ)- ਭਾਰਤ ਨੇ ਅੱਜ ਇਥੇ ਐੱਫ.ਆਈ.ਐੱਚ. ਪੁਰਸ਼ ਵਿਸ਼ਵ ਕੱਪ ਦੇ ਆਪਣੇ ਪਲੇਠੇ ਮੁਕਾਬਲੇ ਵਿਚ ਸਪੇਨ ਨੂੰ 2-0 ਨਾਲ ਹਰਾ ਦਿੱਤਾ। ਭਾਰਤ ਲਈ ਪਹਿਲਾ ਗੋਲ ਸਥਾਨਕ ਖਿਡਾਰੀ ਅਮਿਤ ਰੋਹੀਦਾਸ ਨੇ ਪਹਿਲੇ ਕੁਆਰਟਰ ਦੇ 12ਵੇਂ ਮਿੰਟ ਵਿਚ ਪੈਨਲਟੀ ਕਾਰਨਰ ‘ਤੇ ਕੀਤਾ। ਦੂਜਾ ਗੋਲ 26ਵੇਂ ਮਿੰਟ ਵਿਚ ਹਾਰਦਿਕ ਸਿੰਘ ਦੀ ਹਾਕੀ ਤੋਂ ਆਇਆ। ਭਾਰਤ ਆਪਣਾ ਅਗਲਾ ਮੁਕਾਬਲਾ 15 ਜਨਵਰੀ ਨੂੰ ਇੰਗਲੈਂਡ ਖਿਲਾਫ਼ ਖੇਡੇਗਾ।