ਚੰਡੀਗੜ੍ਹ, 8 ਅਪ੍ਰੈਲ (ਪੰਜਾਬ ਮੇਲ)- ਕਾਂਗਰਸ ਦੇ ਨੇਤਾ ਤੇ ਮਰਹੂਮ ਚੌਧਰੀ ਸੰਤੋਖ ਸਿੰਘ ਦੇ ਪਰਿਵਾਰ ਨੂੰ ਮਿਲਣ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਨੇ ਮੀਡੀਆ ਨਾਲ ਗੱਲ ਕਰਦਿਆਂ ਪੰਜਾਬ ਸਰਕਾਰ ਦੀ ਰੱਜ ਕੇ ਆਲੋਚਨਾ ਕੀਤੀ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਬਦਲਾਅ ਦੇ ਨਾਂ ’ਤੇ ਸਿਰਫ਼ ਝੂਠ ਬੋਲਿਆ। ਪੰਜਾਬ ਵਿਚ ਆਪ ਦੀ ਸਰਕਾਰ ਆਉਣ ਤੋਂ ਬਾਅਦ ਮਾਫ਼ੀਆ ਖਤਮ ਨਹੀਂ ਹੋਇਆ, ਸਗੋਂ ਰੇਤ, ਸ਼ਰਾਬ ਤੇ ਕੇਬਲ ਮਾਫੀਆ ਹਾਲੇ ਵੀ ਮੌਜੂਦ ਹੈ। ਜਲੰਧਰ ਦੀ ਲੋਕ ਸਭਾ ਜ਼ਿਮਨੀ ਚੋਣ ਦੁੱਧ ਦਾ ਦੁੱਧ ਤੇ ਪਾਣੀ ਦਾ ਪਾਣੀ ਕਰ ਦੇਵੇਗੀ। ਉਨ੍ਹਾਂ ਨੇ ਸਰਕਾਰ ਵੱਲੋਂ ਨਸ਼ੇ ਦਸ ਦਿਨਾਂ ਵਿਚ ਖ਼ਤਮ ਕਰਨ ਦੇ ਵਾਅਦੇ ’ਤੇ ਵੀ ਸਵਾਲ ਕੀਤਾ। ਸ੍ਰੀ ਸਿੱਧੂ ਨੇ ਦਾਅਵਾ ਕੀਤਾ ਕਿ ਉਨ੍ਹਾਂ ਨੂੰ ਕਿਸੇ ਅਹੁਦੇ ਦੀ ਭੁੱਖ ਨਹੀਂ ਹੈ ਉਹ ਸਿਰਫ ਸਧਾਰਨ ਪਾਰਟੀ ਵਰਕਰ ਬਣੇ ਰਹਿਣਾ ਚਾਹੁੰਦੇ ਹਨ।