ਹਿਮਾਚਲ ’ਚ ਕਰੋਨਾ ਕੇਸ ਵਧਣ ਕਾਰਨ ਪੰਜਾਬ ਤੋਂ ਹਿਮਾਚਲ ਜਾਣ ਲਈ ਕਰੋਨਾ ਨੈਗੇਟਿਵ ਰਿਪੋਰਟ ਹੋਈ ਲਾਜ਼ਮੀ

75
Share

-ਦਿੱਲੀ, ਮਹਾਰਾਸ਼ਟਰ, ਗੁਜਰਾਤ, ਕਰਨਾਟਕਾ, ਰਾਜਸਥਾਨ ਤੇ ਉਤਰ ਪ੍ਰਦੇਸ਼ ਦੇ ਵਾਸੀਆਂ ’ਤੇ ਵੀ ਲੱਗੇਗੀ ਸ਼ਰਤ
ਸ਼ਿਮਲਾ, 11 ਅਪ੍ਰੈਲ (ਪੰਜਾਬ ਮੇਲ)- ਹਿਮਾਚਲ ਪ੍ਰਦੇਸ਼ ਵਿਚ ਕਰੋਨਾ ਕੇਸ ਵਧਣ ਤੋਂ ਬਾਅਦ ਸੂਬਾ ਸਰਕਾਰ ਨੇ ਫੈਸਲਾ ਕੀਤਾ ਹੈ ਕਿ ਦੇਸ਼ ਦੇ ਸੱਤ ਸਭ ਤੋਂ ਵੱਧ ਪ੍ਰਭਾਵਿਤ ਸੂਬਿਆਂ ਤੋਂ ਹਿਮਾਚਲ ਆਉਣ ਵਾਲੇ ਲੋਕਾਂ ਨੂੰ ਕਰੋਨਾ ਰਿਪੋਰਟ ਨਾਲ ਲਿਆਉਣੀ ਲਾਜ਼ਮੀ ਹੋਵੇਗੀ। ਇਹ ਫੈਸਲਾ ਮੁੱਖ ਮੰਤਰੀ ਜੈ ਰਾਮ ਠਾਕੁਰ ਦੀ ਅਗਵਾਈ ਹੇਠ ਹੋਈ ਮੀਟਿੰਗ ’ਚ ਕੀਤਾ ਗਿਆ। ਸੈਲਾਨੀਆਂ ਨੂੰ 16 ਅਪ੍ਰੈਲ ਤੋਂ ਦਾਖਲੇ ਲਈ ਆਰਟੀ-ਪੀ.ਸੀ.ਆਰ. ਦੀ 72 ਘੰਟੇ ਪੁਰਾਣੀ ਰਿਪੋਰਟ ਹੀ ਜਾਇਜ਼ ਮੰਨੀ ਜਾਵੇਗੀ। ਉਨ੍ਹਾਂ ਹੋਟਲ ਮਾਲਕਾਂ ਨੂੰ ਵੀ ਕਰੋਨਾ ਸਾਵਧਾਨੀਆਂ ਦਾ ਸਖਤੀ ਨਾਲ ਪਾਲਣ ਕਰਨ ਲਈ ਨਿਰਦੇਸ਼ ਜਾਰੀ ਕੀਤੇ।

Share