ਹਿਮਾਚਲ ਦੇ ਸਾਬਕਾ ਮੁੱਖ ਮੰਤਰੀ ਵੀਰਭੱਦਰ ਸਿੰਘ ਸੀ.ਸੀ.ਯੂ. ’ਚ ਭਰਤੀ

108
Share

ਮੁਹਾਲੀ ਦੇ ਮੈਕਸ ਹਸਪਤਾਲ ਤੋਂ ਹੈਲੀਕਾਪਟਰ ਰਾਹੀਂ ਸ਼ਿਮਲਾ ਲਿਆਂਦਾ
ਸ਼ਿਮਲਾ, 30 ਅਪ੍ਰੈਲ (ਪੰਜਾਬ ਮੇਲ)- ਹਿਮਾਚਲ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਵੀਰਭੱਦਰ ਸਿੰਘ ਨੂੰ ਅੱਜ ਇਥੋਂ ਦੇ ਇੰਦਰਾ ਗਾਂਧੀ ਮੈਡੀਕਲ ਕਾਲਜ ਦੇ ਕਾਰਡੀਅਕ ਕੇਅਰ ਯੂਨਿਟ (ਸੀ.ਸੀ.ਯੂ.) ’ਚ ਭਰਤੀ ਕਰਵਾਇਆ ਗਿਆ ਹੈ। ਇਸ ਤੋਂ ਪਹਿਲਾਂ ਉਹ ਕਰੋਨਾ ਪਾਜ਼ੀਟਿਵ ਆਉਣ ਮਗਰੋਂ 12 ਅਪ੍ਰੈਲ ਤੋਂ ਮੁਹਾਲੀ ਦੇ ਮੈਕਸ ਹਸਪਤਾਲ ਵਿਚ ਜ਼ੇਰੇ ਇਲਾਜ ਸਨ ਤੇ ਅੱਜ ਉਨ੍ਹਾਂ ਨੂੰ ਹਵਾਈ ਰਸਤੇ ਸ਼ਿਮਲਾ ਲਿਆਂਦਾ ਗਿਆ। ਹਸਪਤਾਲ ਦੇ ਮੈਡੀਕਲ ਸੁਪਰਡੈਂਟ ਡਾ. ਜਨਕ ਨੇ ਦੱਸਿਆ ਕਿ ਉਨ੍ਹਾਂ ਦੀ ਹਾਲਤ ਸਥਿਰ ਹੈ ਪਰ ਸਾਹ ਲੈਣ ’ਚ ਦਿੱਕਤ ਕਾਰਨ ਉਨ੍ਹਾਂ ਨੂੰ ਸੀ.ਸੀ.ਯੂ. ‘ਚ ਰੱਖਿਆ ਗਿਆ ਹੈ।

Share