ਹਿਮਾਚਲ ਪ੍ਰਦੇਸ਼ ‘ਚ ਕਾਂਗਰਸ ਬਣਾਏਗੀ ਸਰਕਾਰ

51
ਹਿਮਾਚਲ ਪ੍ਰਦੇਸ਼ ਕਾਂਗਰਸ ਦੀ ਪ੍ਰਧਾਨ ਪ੍ਰਤਿਭਾ ਸਿੰਘ ਨੂੰ ਪਾਰਟੀ ਨੇਤਾ ਮਿਲਦੇ ਹੋਏ।

ਸ਼ਿਮਲਾ, 8 ਦਸੰਬਰ (ਪੰਜਾਬ ਮੇਲ)- ਹਿਮਾਚਲ ਵਿਧਾਨ ਸਭਾ ਚੋਣਾਂ ਬਾਰੇ ਸਾਰੇ ਵਿਧਾਨ ਸਭਾ ਹਲਕਿਆਂ ਦੇ ਰੁਝਾਨ ਸਾਹਮਣੇ ਆ ਗਏ ਹਨ, ਜਿਸ ਅਨੁਸਾਰ ਹਿਮਾਚਲ ਪ੍ਰਦੇਸ਼ ‘ਚ ਕਾਂਗਰਸ ਪਾਰਟੀ ਆਪਣੀ ਸਰਕਾਰ ਬਣਾਏਗੀ। ਸ਼ੁਰੂ ਵਿੱਚ ਭਾਜਪਾ ਅਤੇ ਕਾਂਗਰਸ ਵਿਚਾਲੇ ਗਹਿਗੱਚ ਮੁਕਾਬਲਾ ਨਜ਼ਰ ਆ ਰਿਹਾ ਸੀ।
ਕਾਂਗਰਸ ਨੇ ਹਿਮਾਚਲ ਪ੍ਰਦੇਸ਼ ‘ਚ ਜਿੱਤੇ ਆਪਣੇ ਵਿਧਾਇਕਾਂ ਨੂੰ ਚੰਡੀਗੜ੍ਹ ਸੱਦਿਆ
ਨਵੀਂ ਦਿੱਲੀ : ਕਾਂਗਰਸ ਹਾਈ ਕਮਾਂਡ ਨੇ ਹਿਮਾਚਲ ਪ੍ਰਦੇਸ਼ ਦੇ ਸਾਰੇ ਚੁਣੇ ਵਿਧਾਇਕਾਂ ਨੂੰ ਜਲਦ ਤੋਂ ਜਲਦ ਚੰਡੀਗੜ੍ਹ ਪਹੁੰਚਣ ਦੇ ਨਿਰਦੇਸ਼ ਦਿੱਤੇ ਹਨ। ਪਾਰਟੀ ਦੇ ਸੂਤਰਾਂ ਨੇ ਦੱਸਿਆ ਕਿ ਆਉਣ ਵਾਲੇ ਵਿਧਾਇਕਾਂ ਲਈ ਮੁਹਾਲੀ ਵਿਚ ਵੱਡਾ ਹੋਟਲ ਬੁੱਕ ਕੀਤਾ ਗਿਆ ਹੈ। ਹਿਮਾਚਲ ਲਈ ਏ.ਆਈ.ਸੀ.ਸੀ. ਦੇ ਅਬਜ਼ਰਵਰ ਭੁਪੇਸ਼ ਬਘੇਲ ਅਤੇ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਚੰਡੀਗੜ੍ਹ ਵਿਚ ਵਿਧਾਇਕਾਂ ਨਾਲ ਮੀਟਿੰਗ ਕਰਨਗੇ ਅਤੇ ਅਗਲੀ ਰਣਨੀਤੀ ਉਲੀਕਣਗੇ। ਸੂਤਰਾਂ ਨੇ ਕਿਹਾ ਕਿ ਪਾਰਟੀ ਕੋਲ ਬਹੁਮਤ ਹੈ ਤੇ ਉਸ ਦੇ ਵਿਧਾਇਕਾਂ ਦੇ ਟੁੱਟਣ ਦਾ ਡਰ ਵੀ ਨਹੀਂ। ਇਸ ਲਈ ਕਾਂਗਰਸ ਸ਼ਾਸਤ ਰਾਜਸਥਾਨ ਜਾਂ ਛੱਤੀਸਗੜ੍ਹ ਵਿਚ ਵਿਧਾਇਕਾਂ ਨੂੰ ਤੁਰੰਤ ਤਬਦੀਲ ਕਰਨ ਦੀ ਕੋਈ ਯੋਜਨਾ ਨਹੀਂ ਹੈ।