#INDIA

ਹਿਮਾਚਲ ਵਿਧਾਨ ਸਭਾ ਦੇ ਸਪੀਕਰ ਵੱਲੋਂ ਤਿੰਨ ਆਜ਼ਾਦ ਵਿਧਾਇਕਾਂ ਦੇ ਅਸਤੀਫ਼ੇ ਮਨਜ਼ੂਰ

ਸ਼ਿਮਲਾ, 3 ਜੂਨ (ਪੰਜਾਬ ਮੇਲ)- ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਦੇ ਸਪੀਕਰ ਕੁਲਦੀਪ ਸਿੰਘ ਪਠਾਨੀਆ ਨੇ ਸੋਮਵਾਰ ਨੂੰ ਰਾਜ ਸਭਾ ਚੋਣਾਂ ਵਿਚ ਭਾਜਪਾ ਉਮੀਦਵਾਰ ਦੇ ਹੱਕ ਵਿਚ ਵੋਟ ਪਾਉਣ ਵਾਲੇ ਤਿੰਨ ਆਜ਼ਾਦ ਵਿਧਾਇਕਾਂ ਦੇ ਅਸਤੀਫ਼ੇ ਪ੍ਰਵਾਨ ਕਰ ਲਏ। ਪਠਾਨੀਆ ਨੇ ਇੱਥੇ ਪੱਤਰਕਾਰਾਂ ਨੂੰ ਦੱਸਿਆ, ”ਅਸਤੀਫੇ ਪ੍ਰਵਾਨ ਕਰ ਲਏ ਗਏ ਹਨ ਅਤੇ ਇਹ ਤਿੰਨੇ ਵਿਧਾਇਕ ਤੁਰੰਤ ਪ੍ਰਭਾਵ ਨਾਲ 14ਵੀਂ ਵਿਧਾਨ ਸਭਾ ਦੀ ਮੈਂਬਰੀ ਤੋਂ ਹਟ ਗਏ ਹਨ।” ਆਜ਼ਾਦ ਵਿਧਾਇਕਾਂ ਹੁਸ਼ਿਆਰ ਸਿੰਘ (ਦੇਹਰਾ), ਅਸ਼ੀਸ਼ ਸ਼ਰਮਾ (ਹਮੀਰਪੁਰ) ਅਤੇ ਕੇ.ਐੱਲ. ਠਾਕੁਰ (ਨਾਲਾਗੜ੍ਹ) ਨੇ 27 ਫਰਵਰੀ ਦੀਆਂ ਰਾਜ ਸਭਾ ਚੋਣਾਂ ਵਿਚ ਕਾਂਗਰਸ ਦੇ ਛੇ ਬਾਗੀਆਂ ਦੇ ਨਾਲ ਭਾਜਪਾ ਉਮੀਦਵਾਰ ਹਰਸ਼ ਮਹਾਜਨ ਦੇ ਹੱਕ ਵਿਚ ਵੋਟ ਪਾਈ ਸੀ।