ਹਿਮਾਚਲ ਸਰਕਾਰ ਤਾਂ ਸੇਬ ‘ਤੇ ਐੱਮ.ਐੱਸ.ਪੀ. ਦਿੰਦੀ ਹੈ, ਫਿਰ ਪੰਜਾਬ ਸਰਕਾਰ ਦਾਲਾਂ ਤੇ ਤੇਲ ਬੀਜਾਂ ‘ਤੇ ਕਿਉਂ ਨਹੀਂ : ਨਵਜੋਤ ਸਿੱਧੂ

527
Share

ਮੋਗਾ, 4 ਅਕਤੂਬਰ (ਪੰਜਾਬ ਮੇਲ)- ਬੱਧਣੀ ਕਲਾਂ ‘ਚ ਕਾਂਗਰਸ ਨੇਤਾ ਰਾਹੁਲ ਗਾਂਧੀ ਦੀ ਟਰੈਕਟਰ ਰੈਲੀ ਦੀ ਸ਼ੁਰੂਆਤ ਵਿਚ ਹੀ ਨਵਜੋਤ ਸਿੰਘ ਸਿੱਧੂ ਆਪਣੀ ਪਾਰਟੀ ਦੀ ਸਰਕਾਰ ‘ਤੇ ਵਰ੍ਹਣ ਲੱਗੇ। ਉਨ੍ਹਾਂ ਐੱਮ.ਐੱਸ.ਪੀ. ਬਾਰੇ ਕਿਹਾ ਕਿ ਜੇ ਹਿਮਾਚਲ ਪ੍ਰਦੇਸ਼ ਸਰਕਾਰ ਸੇਬ ‘ਤੇ ਐੱਮ.ਐੱਸ.ਪੀ. ਦੇ ਰਹੀ ਹੈ, ਤਾਂ ਪੰਜਾਬ ਸਰਕਾਰ ਤਾਂ ਆਟਾ-ਦਾਲ ਸਕੀਮ ਵਾਸਤੇ ਅਨਾਜ ਬਾਹਰੋਂ ਕਿਉਂ ਲੈ ਰਹੀ ਹੈ। ਜੇ ਉਹ ਕਿਸਾਨਾਂ ਨੂੰ ਦਾਲਾਂ ਤੇ ਤੇਲ ਬੀਜਾਂ ‘ਤੇ ਐੱਮ.ਐੱਸ.ਪੀ. ਦੇ ਦੇਵੇ, ਤਾਂ ਇਸ ਨਾਲ ਖੇਤੀ ਵਿਭਿੰਨਤਾ ਨੂੰ ਉਤਸ਼ਾਹਿਤ ਕੀਤਾ ਜਾ ਸਕੇਗਾ। ਪੰਜਾਬ ਦੇ 70 ਫੀਸਦੀ ਲੋਕ ਖੇਤੀ ਨਾਲ ਜੁੜੇ ਹੋਏ ਹਨ ਤੇ ਇਨ੍ਹਾਂ ਦੇ ਹਿੱਤਾਂ ਦੀ ਹਰ ਪੱਖੋਂ ਰਾਖੀ ਕੀਤੀ ਜਾਵੇ। ਉਨ੍ਹਾਂ ਰਾਹੁਲ ਗਾਂਧੀ ਨੂੰ ਸਵਾਲ ਕੀਤਾ ਕਿ ਜੇ ਕੇਂਦਰ ਸਰਕਾਰ ਕਾਨੂੰਨ ਵਾਪਸ ਨਹੀਂ ਲੈਂਦੀ, ਤਾਂ ਕਿਸਾਨਾਂ ਲਈ ਕਾਂਗਰਸ ਦੀ ਰਣਨੀਤੀ ਕੀ ਹੋਵੇਗੀ। ਉਨ੍ਹਾਂ ਕਿਸਾਨਾਂ ਨੂੰ ਸਹਿਕਾਰੀ ਸੁਸਾਇਟੀਆਂ ਬਣਾਉਣ ਦਾ ਸੱਦਾ ਦਿੱਤਾ।


Share