ਨਵੀਂ ਦਿੱਲੀ, 10 ਫਰਵਰੀ (ਪੰਜਾਬ ਮੇਲ)- ਸੁਪਰੀਮ ਕੋਰਟ ਨੇ ਅੱਜ ਕਿਹਾ ਹੈ ਕਿ ਸ਼ੇਅਰ ਬਾਜ਼ਾਰ ‘ਚ ਭਾਰਤੀ ਨਿਵੇਸ਼ਕਾਂ ਦੇ ਹਿੱਤਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਮਜ਼ਬੂਤ ਤੰਤਰ ਹੋਣਾ ਚਾਹੀਦਾ ਹੈ। ਇਸ ਦੇ ਨਾਲ ਅਦਾਲਤ ਨੇ ਕੇਂਦਰ ਅਤੇ ਮਾਰਕੀਟ ਰੈਗੂਲੇਟਰ ਸੇਬੀ ਨੂੰ ਅਡਾਨੀ ਸਮੂਹ ਦੇ ਸ਼ੇਅਰਾਂ ਦੀ ਕੀਮਤ ਵਿਚ ਫਰਜ਼ੀ ਗਿਰਾਵਟ ਅਤੇ ਨਿਰਦੋਸ਼ ਨਿਵੇਸ਼ਕਾਂ ਦੇ ਸ਼ੋਸ਼ਣ ਦੇ ਦੋਸ਼ਾਂ ਵਾਲੀਆਂ ਜਨਹਿੱਤ ਪਟੀਸ਼ਨਾਂ ‘ਤੇ ਆਪਣਾ ਪੱਖ ਰੱਖਣ ਲਈ ਕਿਹਾ ਹੈ।