ਹੁਣ ਅਮਰੀਕਾ ਵਿਚ ਪੂਰੀ ਤਰ੍ਹਾਂ ਟੀਕੇ ਲਗਾਏ ਲੋਕਾਂ ਨੂੰ ਮਾਸਕ ਪਹਿਨਣ ਦੀ ਜ਼ਰੂਰਤ ਨਹੀਂ

117
Share

ਟੋਰਾਂਟੋ, 14 ਮਈ (ਬਲਜਿੰਦਰ ਸੇਖਾ/ਪੰਜਾਬ ਮੇਲ)- ਅਮਰੀਕੀ ਰਾਸ਼ਟਰਪਤੀ ਬਾਇਡਨ ਨੇ ਟੀਕੇ ਲਗਾਏ ਗਏ ਲੋਕਾਂ ਲਈ ਮਾਸਕ ਦੀ ਵਰਤੋਂ ਨਾ ਕਰਨ ਬਾਰੇ ਯੂ.ਐੱਸ. ਸੀ.ਡੀ.ਸੀ. ਦੇ ਨਵੇਂ ਦਿਸ਼ਾ-ਨਿਰਦੇਸ਼ਾਂ ਦੀ ਪ੍ਰਸ਼ੰਸਾ ਕੀਤੀ। ਅਮਰੀਕਾ ਦੇ ਬੀਮਾਰੀਆਂ ਦੇ ਨਿਯੰਤਰਣ ਅਤੇ ਰੋਕਥਾਮ ਲਈ ਅਮਰੀਕੀ ਕੇਂਦਰਾਂ ਨੇ ਐਲਾਨ ਕੀਤਾ ਹੈ ਕਿ ਹੁਣ ਕੋਵਿਡ-19 ਵਿਰੁੱਧ ਪੂਰੀ ਤਰ੍ਹਾਂ ਟੀਕੇ ਲਗਾਏ ਗਏ ਲੋਕਾਂ ਲਈ ਮਾਸਕ ਪਹਿਨਣ ਦੀਆਂ ਜ਼ਰੂਰਤ ਨਹੀਂ ਹੈ। ਕੋਰੋਨਾ ਇਨਫੈਕਸ਼ਨ ਦੀ ਮਾਰ ਝੇਲ ਚੁੱਕਿਆ ਅਮੀਰਕਾ ਹੁਣ ਇਸ ਨੂੰ ਮਾਤ ਦਿੰਦਾ ਨਜ਼ਰ ਆ ਰਿਹਾ ਹੈ। ਯੂ.ਐੱਸ. ਸੈਂਟਰ ਫਾਰ ਡਿਜ਼ੀਜ ਕੰਟਰੋਲ ਐਂਡ ਪ੍ਰੀਵੈਂਸ਼ਨ (ਸੀ.ਡੀ.ਸੀ.) ਨੇ ਕਿਹਾ ਕਿ ਅਮਰੀਕਾ ’ਚ ਟੀਕਾ ਲਵਾ ਚੁੱਕੇ ਲੋਕ ਹੁਣ ਬਿਨਾਂ ਮਾਸਕ ਪਾਏ ਜਾਂ 6 ਫੁੱਟ ਦੀ ਦੂਰੀ ਨਾਲ ਆਪਣੀਆਂ ਗਤੀਵਿਧੀਆਂ ਕਰ ਸਕਦੇ ਹਨ। ਅਮਰੀਕਾ ’ਚ ਵੱਡੇ ਪੱਧਰ ’ਤੇ ਟੀਕਾਕਰਣ ਦਾ ਕੰਮ ਹੋਇਆ ਹੈ। ਇਥੇ ਤਕਰੀਬਨ ਸਾਰੇ ਬਾਲਗਾਂ ਨੂੰ ਟੀਕਾ ਲਾਉਣ ਦੀ ਕੰਮ ਪੂਰਾ ਹੋ ਚੁੱਕਿਆ ਹੈ।
ਸੀ.ਡੀ.ਸੀ. ਦੇ ਡਾਇਰੈਕਟਰ ਰੋਚੇਲ ਵਾਲੈਂਸਕੀ ਨੇ ਕਿਹਾ, ‘‘ਜੇ ਤੁਹਾਨੂੰ ਪੂਰੀ ਤਰ੍ਹਾਂ ਟੀਕਾ ਲਗਾਇਆ ਜਾਂਦਾ ਹੈ, ਤਾਂ ਤੁਸੀਂ ਉਹ ਕੰਮ ਕਰਨਾ ਸ਼ੁਰੂ ਕਰ ਸਕਦੇ ਹੋ, ਜੋ ਤੁਸੀਂ ਮਹਾਂਮਾਰੀ ਦੇ ਕਾਰਨ ਕਰਨਾ ਬੰਦ ਕਰ ਦਿੱਤਾ ਸੀ।’’
ਅਮਰੀਕਾ ਪਹੁੰਚਣ ਵਾਲੇ ਪੂਰੀ ਤਰ੍ਹਾਂ ਟੀਕੇ ਲਗਾਏ ਗਏ ਅੰਤਰਰਾਸ਼ਟਰੀ ਯਾਤਰੀਆਂ ਨੂੰ ਅਜੇ ਵੀ ਆਪਣੀ ਉਡਾਣ ਦੇ ਤਿੰਨ ਦਿਨਾਂ ਦੇ ਅੰਦਰ-ਅੰਦਰ ਜਾਂਚ ਕਰਵਾਉਣ ਦੀ ਜ਼ਰੂਰਤ ਹੈ, ਜਾਂ ਪਿਛਲੇ ਤਿੰਨ ਮਹੀਨਿਆਂ ’ਚ ਕੋਵਿਡ -19 ਤੋਂ ਰਿਕਵਰੀ ਦੇ ਦਸਤਾਵੇਜ਼ ਦਿਖਾਉਣੇ ਚਾਹੀਦੇ ਹਨ।

Share