#INDIA

ਹੈਦਰਾਬਾਦ ਨੇੜੇ ਭਾਰਤੀ ਹਵਾਈ ਫ਼ੌਜ ਦਾ ਟ੍ਰੇਨੀ ਜਹਾਜ਼ ਹਾਦਸੇ ਦਾ ਸ਼ਿਕਾਰ, ਦੋ ਪਾਇਲਟਾਂ ਦੀ ਮੌਤ

ਨਵੀਂ ਦਿੱਲੀ, 4 ਦਸੰਬਰ (ਪੰਜਾਬ ਮੇਲ)- ਅੱਜ ਸਵੇਰੇ ਹੈਦਰਾਬਾਦ ਨੇੜੇ ਭਾਰਤੀ ਹਵਾਈ ਫ਼ੌਜ ਦਾ ਸਿਖਿਆਰਥੀ ਜਹਾਜ਼ ਹਾਦਸਾਗ੍ਰਸਤ ਹੋਣ ਕਾਰਨ ਜਹਾਜ਼ ਵਿਚ ਸਵਾਰ ਦੋ ਪਾਇਲਟਾਂ ਦੀ ਮੌਤ ਹੋ ਗਈ। ਅਧਿਕਾਰੀਆਂ ਨੇ ਦੱਸਿਆ ਕਿ ਭਾਰਤੀ ਹਵਾਈ ਫ਼ੌਜ ਨੇ ਹਾਦਸੇ ਦੇ ਕਾਰਨਾਂ ਦਾ ਪਤਾ ਲਗਾਉਣ ਲਈ ‘ਕੋਰਟ ਆਫ ਇਨਕੁਆਰੀ’ ਦੇ ਹੁਕਮ ਦਿੱਤੇ ਹਨ।ਇਹ ਹਾਦਸਾ ਤਿਲੰਗਾਨਾ ਦੇ ਮੇਡਕ ਜ਼ਿਲ੍ਹੇ ਦੇ ਤੂਪਰਨ ਮੰਡਲ ਵਿੱਚ ਹੋਇਆ।ਟ੍ਰੇਨੀ ਜਹਾਜ਼ ਅੱਜ ਸਵੇਰੇ ਏਅਰ ਫੋਰਸ ਅਕੈਡਮੀ ਹੈਦਰਾਬਾਦ ਤੋਂ ਰੁਟੀਨ ਸਿਖਲਾਈ ਉਡਾਣ ਦੌਰਾਨ ਹਾਦਸਾਗ੍ਰਸਤ ਹੋਇਆ।