#INDIA

ਹੈਰੋਇਨ ਤਸਕਰੀ ਮਾਮਲਾ: ਐੱਨ.ਆਈ.ਏ. ਵੱਲੋਂ ਲਾਰੇਂਸ ਬਿਸ਼ਨੋਈ ਖਿਲਾਫ ਚਾਰਜਸ਼ੀਟ ਦਾਇਰ

ਨਵੀਂ ਦਿੱਲੀ, 19 ਅਕਤੂਬਰ (ਪੰਜਾਬ ਮੇਲ)- ਰਾਸ਼ਟਰੀ ਜਾਂਚ ਏਜੰਸੀ (ਐੱਨ.ਆਈ.ਏ.) ਨੇ ਲਗਪਗ 39 ਕਿਲੋ ਹੈਰੋਇਨ ਜ਼ਬਤ ਕਰਨ ਵਾਲੇ ਇੱਕ ਮਾਮਲੇ ਵਿਚ ਵੀਰਵਾਰ ਨੂੰ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਖਿਲਾਫ ਚਾਰਜਸ਼ੀਟ ਦਾਇਰ ਕੀਤੀ। ਏਜੰਸੀ ਨੇ ਸੂਚਨਾ ਤਕਨਾਲੋਜੀ ਐਕਟ ਦੀਆਂ ਧਾਰਾਵਾਂ ਤੋਂ ਇਲਾਵਾ ਭਾਰਤੀ ਦੰਡਾਵਲੀ ਦੀਆਂ ਧਾਰਾਵਾਂ 120-ਬੀ, 201, 465 ਅਤੇ 471 ਤਹਿਤ ਵਿਸ਼ੇਸ਼ ਅਦਾਲਤ ਵਿਚ ਸਪਲੀਮੈਂਟਰੀ ਚਾਰਜਸ਼ੀਟ ਦਾਇਰ ਕੀਤੀ ਹੈ।

Leave a comment