ਜ਼ਮੀਨ ਤੋਂ ਝਗੜੇ ਦਾ ਮਾਮਲੇ ‘ਚ ਪਟਿਆਲਾ ਦਿਹਾਤੀ ਤੋਂ ‘ਆਪ’ ਵਿਧਾਇਕ ਬਲਬੀਰ ਸਿੰਘ ਨੂੰ 3 ਸਾਲ ਦੀ ਸਜ਼ਾ

29
'ਆਪ' ਵਿਧਾਇਕ ਡਾ. ਬਲਬੀਰ ਸਿੰਘ ਰੂਪਨਗਰ ਦੀ ਅਦਾਲਤ ਤੋਂ ਬਾਹਰ ਆਉਂਦੇ ਹੋਏ।
Share

ਰੂਪਨਗਰ ਅਦਾਲਤ ਨੇ ਪੁੱਤਰ, ਪਤਨੀ ਤੇ ਇੱਕ ਹੋਰ ਵਿਅਕਤੀ ਸਮੇਤ ਕੁੱਲ 4 ਜਣਿਆਂ ਨੂੰ ਸਜ਼ਾ ਸੁਣਾਈ
ਰੂਪਨਗਰ, 23 ਮਈ (ਪੰਜਾਬ ਮੇਲ)- ਹਲਕਾ ਪਟਿਆਲਾ ਦਿਹਾਤੀ ਤੋਂ ‘ਆਪ’ ਵਿਧਾਇਕ ਡਾ. ਬਲਬੀਰ ਸਿੰਘ ਨੂੰ ਪੁੱਤਰ, ਪਤਨੀ ਅਤੇ ਇੱਕ ਹੋਰ ਵਿਅਕਤੀ ਸਮੇਤ ਕੁੱਲ 4 ਵਿਅਕਤੀਆਂ ਨੂੰ ਰੂਪਨਗਰ ਦੀ ਅਦਾਲਤ ਨੇ 3 ਸਾਲ ਦੀ ਸਜ਼ਾ ਸੁਣਾਈ ਹੈ ਅਤੇ 16,000 ਰੁਪਏ ਦਾ ਜੁਰਮਾਨਾ ਕੀਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਉਨ੍ਹਾਂ ਨੂੰ ਇਹ ਸਜ਼ਾ ਰੂਪਨਗਰ ਜ਼ਿਲ੍ਹੇ ਦੇ ਪਿੰਡ ਟੱਪਰੀਆਂ ਦਿਆਲ ਸਿੰਘ ਵਿਖੇ ਸੰਨ 2011 ਵਿਚ ਜ਼ਮੀਨ ਤੋਂ ਹੋਏ ਝਗੜੇ ਦੇ ਸਬੰਧ ‘ਚ ਉਨ੍ਹਾਂ ਦੀ ਸਾਲੀ ਰੁਪਿੰਦਰਜੀਤ ਕੌਰ ਤੇ ਸਾਢੂ ਸੇਵਾਮੁਕਤ ਵਿੰਗ ਕਮਾਂਡਰ ਮੇਵਾ ਸਿੰਘ ਵੱਲੋਂ ਦਾਇਰ ਕੀਤੇ ਕੇਸ ਦੇ ਸਬੰਧ ਵਿਚ ਚੀਫ ਜੁਡੀਸ਼ੀਅਲ ਮੈਜਿਟਰੇਟ ਰਵਿਇੰਦਰ ਸਿੰਘ ਦੀ ਅਦਾਲਤ ਵੱਲੋਂ ਸੁਣਾਈ ਗਈ ਹੈ। ਇਸ ਦੌਰਾਨ ਅਦਾਲਤ ਨੇ ਕਰਾਸ ਕੇਸ ਵਿਚ ਸ਼ਿਕਾਇਤਕਰਤਾਵਾਂ ਨੂੰ ਬਰੀ ਕਰ ਦਿੱਤਾ ਹੈ। ਸਜ਼ਾ ਤੋਂ ਬਾਅਦ ਅਦਾਲਤ ਵੱਲੋਂ ਵਿਧਾਇਕ ਡਾ. ਬਲਬੀਰ ਸਿੰਘ ਤੇ ਹੋਰਨਾਂ ਨੂੰ 50,000 ਦੇ ਮੁਚੱਲਕੇ ਨਾਲ ਜ਼ਮਾਨਤ ਦੇ ਦਿੱਤੀ ਹੈ।


Share