ਫ਼ਤਿਹ ਕਿੱਟ ਘੁਟਾਲਾ ਮਾਮਲਾ : ਉੱਚ ਅਫਸਰਾਂ ’ਤੇ ਲਾਏ ਦੋਸ਼ ਮੁੱਖ ਮੰਤਰੀ ਵੱਲੋਂ ਖਾਰਜ

389
Share

ਚੰਡੀਗੜ੍ਹ, 15 ਜੂਨ (ਪੰਜਾਬ ਮੇਲ)- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਫ਼ਤਿਹ ਕਿੱਟ ਘੁਟਾਲੇ ਦੇ ਦੋਸ਼ਾਂ ਨੂੰ ਖਾਰਜ ਕਰਦਿਆਂ ਉੱਚ ਅਫਸਰਾਂ ਦੀ ਪਿੱਠ ਥਾਪੜੀ। ਉਨ੍ਹਾਂ ਕਿਹਾ ਕਿ ਸੂਬੇ ਦੀ ਅਫ਼ਸਰਸ਼ਾਹੀ ਅਤੇ ਡਾਕਟਰ ਇਸ ਮੁਸ਼ਕਲ ਦੌਰ ਵਿਚ ਸ਼ਾਨਦਾਰ ਭੂਮਿਕਾ ਨਿਭਾ ਰਹੇ ਹਨ। ਮੁੱਖ ਮੰਤਰੀ ਨੇ ਟੀਕਾਕਰਨ ਅਤੇ ਫ਼ਤਿਹ ਕਿੱਟ ਘੁਟਾਲੇ ਦੇ ਦੋਸ਼ਾਂ ਨੂੰ ਸਿਆਸਤ ਤੋਂ ਪ੍ਰੇਰਿਤ ਦੱਸਦਿਆਂ ਕਿਹਾ ਕਿ ਉਹ ਸੌ ਫੀਸਦੀ ਆਪਣੇ ਅਧਿਕਾਰੀਆਂ ਨਾਲ ਖੜ੍ਹੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਵਿਰੋਧੀਆਂ ਦਾ ਰੌਲਾ-ਰੱਪਾ ਪੰਜਾਬ ਸਕਰਾਰ ਦੇ ਨੇਕ ਇਰਾਦੇ ਨੂੰ ਕਮਜ਼ੋਰ ਨਹੀਂ ਕਰ ਸਕੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮਹਾਮਾਰੀ ਤੋਂ ਮੁਨਾਫ਼ਾ ਕਮਾਉਣ ਦਾ ਤਾਂ ਸਵਾਲ ਹੀ ਪੈਦਾ ਨਹੀਂ ਹੁੰਦਾ।

Share