ਚੰਡੀਗੜ੍ਹ, 14 ਅਗਸਤ (ਪੰਜਾਬ ਮੇਲ)- ਅਕਾਲੀ ਦਲ ਨੂੰ ਇਕ ਵਾਰ ਫਿਰ ਵੱਡਾ ਝਟਕਾ ਲੱਗਾ ਹੈ। ਬੰਗਾ ਤੋਂ ਪਾਰਟੀ ਦੇ ਮੌਜੂਦਾ ਵਿਧਾਇਕ ਡਾ. ਸੁਖਵਿੰਦਰ ਸੁੱਖੀ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਖੁਦ ਡਾ. ਸੁੱਖੀ ਨੂੰ ਆਮ ਆਦਮੀ ਪਾਰਟੀ ਵਿਚ ਸ਼ਾਮਲ ਕਰਵਾਇਆ ਹੈ। ਡਾ. ਸੁੱਖੀ ਅਕਾਲੀ ਦਲ ਦੀ ਟਿਕਟ ‘ਤੇ ਜਲੰਧਰ ਤੋਂ ਲੋਕ ਸਭਾ ਸੀਟ ਵੀ ਲੜੇ ਸਨ, ਜਿਸ ਵਿਚ ਉਨ੍ਹਾਂ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਸੀ। ਡਾ. ਸੁੱਖੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਨੇੜਲੇ ਆਗੂਆਂ ਵਿਚੋਂ ਸਨ।