#INDIA

ਅਡਾਨੀ-ਹਿੰਡਨਬਰਗ ਮਾਮਲਾ: ਸੁਪਰੀਮ ਕੋਰਟ ਵੱਲੋਂ ਆਪਣਾ ਫੈਸਲਾ ਸੁਣਾਉਣ ਤੱਕ ਮੀਡੀਆ ’ਤੇ ਰਿਪੋਰਟਿੰਗ ਰੋਕਣ ਦੀ ਮੰਗ ਵਾਲੀ ਪਟੀਸ਼ਨ ਖਾਰਜ

ਨਵੀਂ ਦਿੱਲੀ, 24 ਫਰਵਰੀ (ਪੰਜਾਬ ਮੇਲ)- ਸੁਪਰੀਮ ਕੋਰਟ ਨੇ ਅਡਾਨੀ-ਹਿੰਡਨਬਰਗ ਮਾਮਲੇ ’ਤੇ ਆਪਣਾ ਫ਼ੈਸਲਾ ਸੁਣਾਉਣ ਤੱਕ ਮੀਡੀਆ ਨੂੰ ਰਿਪੋਰਟਿੰਗ ਕਰਨ ਤੋਂ ਰੋਕਣ ਦੀ ਮੰਗ ਵਾਲੀ ਪਟੀਸ਼ਨ ਨੂੰ ਖ਼ਾਰਜ ਕਰ ਦਿੱਤਾ। ਸਿਖਰਲੀ ਅਦਾਲਤ ਨੇ 20 ਫਰਵਰੀ ਨੂੰ ਹਿੰਡਨਬਰਗ ਰਿਸਰਚ ਵੱਲੋਂ ਲਗਾਏ ਗਏ ਧੋਖਾਧੜੀ ਦੇ ਦੋਸ਼ਾਂ ਤੋਂ ਬਾਅਦ ਅਡਾਨੀ ਸਮੂਹ ਦੇ ਸ਼ੇਅਰਾਂ ਵਿਚ ਗਿਰਾਵਟ ਬਾਰੇ ਜਨਹਿਤ ਪਟੀਸ਼ਨਾਂ ’ਤੇ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਸੀ। ਚੀਫ਼ ਜਸਟਿਸ ਡੀ.ਵਾਈ. ਚੰਦਰਚੂੜ, ਜਸਟਿਸ ਪੀ.ਐੱਸ. ਨਰਸਿਮ੍ਹਾ ਅਤੇ ਜਸਟਿਸ ਜੇ.ਬੀ. ਪਾਰਦੀਵਾਲਾ ਦੇ ਬੈਂਚ ਨੇ ਇਸ ਮਾਮਲੇ ਦਾ ਜ਼ਿਕਰ ਕਰਨ ਵਾਲੇ ਵਕੀਲ ਐੱਮ.ਐੱਲ. ਸ਼ਰਮਾ ਦੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ। ਬੈਂਚ ਨੇ ਕਿਹਾ, ‘‘ਅਸੀਂ ਮੀਡੀਆ ’ਤੇ ਕੋਈ ਪਾਬੰਦੀ ਨਹੀਂ ਲਗਾਵਾਂਗੇ।’’

Leave a comment