#PUNJAB

ਅਦਾਲਤ ਨੇ ਅੰਮ੍ਰਿਤਪਾਲ ਸਿੰਘ ਦੇ ਸਾਥੀ ਨੂੰ ਰਿਹਾਅ ਕਰਨ ਦੇ ਦਿੱਤੇ ਹੁਕਮ

ਅੰਮ੍ਰਿਤਸਰ, 24 ਫਰਵਰੀ (ਪੰਜਾਬ ਮੇਲ)-ਅਜਨਾਲਾ ਦੀ ਅਦਾਲਤ ਨੇ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਸਹਿਯੋਗੀ ਲਵਪ੍ਰੀਤ ਸਿੰਘ ਨੂੰ ਅਗਵਾ ਦੇ ਕੇਸ ਵਿੱਚ ਰਿਹਾਅ ਕਰਨ ਦੇ ਹੁਕਮ ਦਿੱਤੇ ਹਨ। ਅੰਮ੍ਰਿਤਸਰ ਬਾਰਡਰ ਰੇਂਜ ਦੇ ਇੰਸਪੈਕਟਰ ਜਨਰਲ ਮੋਨੀਸ਼ ਚਾਵਲਾ ਨੇ ਦੱਸਿਆ ਕਿ ਅਦਾਲਤ ਨੇ ਰਿਹਾਈ ਦੀ ਅਰਜ਼ੀ ਸਵੀਕਾਰ ਕਰ ਲਈ ਹੈ ਅਤੇ ਲਵਪ੍ਰੀਤ ਸਿੰਘ ਨੂੰ ਰਿਹਾਅ ਕੀਤਾ ਜਾ ਰਿਹਾ ਹੈ। 

Leave a comment