ਨਵੀਂ ਦਿੱਲੀ, 3 ਫਰਵਰੀ (ਪੰਜਾਬ ਮੇਲ)- ਰਾਊਜ਼ ਐਵੇਨਿਊ ਅਦਾਲਤ ਨੇ ਦਿੱਲੀ ਸ਼ਰਾਬ ਘੁਟਾਲੇ ਸਬੰਧੀ ਸੁਣਵਾਈ ਕਰਦਿਆਂ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਜ਼ਮਾਨਤ ਦੇਣ ਤੋਂ ਇਨਕਾਰ ਕਰਦਿਆਂ ਉਨ੍ਹਾਂ ਦੀ ਨਿਆਂਇਕ ਹਿਰਾਸਤ 17 ਫਰਵਰੀ ਤੱਕ ਵਧਾ ਦਿੱਤੀ ਹੈ। ਸਿਸੋਦੀਆ ਪਿਛਲੇ ਸਾਲ 26 ਫਰਵਰੀ ਤੋਂ ਜੇਲ੍ਹ ਵਿੱਚ ਬੰਦ ਹਨ। ਉਹ ਜ਼ਮਾਨਤ ਲਈ ਸੁਪਰੀਮ ਕੋਰਟ ਗਏ ਸਨ ਪਰ ਉਨ੍ਹਾਂ ਨੂੰ ਉਥੋਂ ਵੀ ਕੋਈ ਰਾਹਤ ਨਹੀਂ ਮਿਲੀ ਸੀ।