#PUNJAB

ਅਨਿਲ ਜੋਸ਼ੀ ਮੁੜ ਅਕਾਲੀ ਦਲ ‘ਚ ਸ਼ਾਮਲ

ਜਲੰਧਰ/ਲੁਧਿਆਣਾ, 10 ਜੂਨ (ਪੰਜਾਬ ਮੇਲ)- ਲੁਧਿਆਣਾ ਜ਼ਿਮਨੀ ਚੋਣ ਨੂੰ ਲੈ ਕੇ ਸਿਆਸੀ ਅਖਾੜਾ ਭਖਣਾ ਸ਼ੁਰੂ ਹੋ ਗਿਆ ਹੈ। ਇਸ ਦੇ ਨਾਲ ਹੀ ਪਾਰਟੀਆਂ ਵਿਚ ਲੀਡਰਾਂ ਵੱਲੋਂ ਮੁੜ ਘਰ ਵਾਪਸੀ ਵੀ ਕੀਤੀ ਜਾ ਰਹੀ ਹੈ। ਅੰਮ੍ਰਿਤਸਰ ਤੋਂ ਸੀਨੀਅਰ ਆਗੂ ਅਨਿਲ ਜੋਸ਼ੀ ਨੇ ਸ਼੍ਰੋਮਣੀ ਅਕਾਲੀ ਦਲ ‘ਚ ਮੁੜ ਵਾਪਸੀ ਕਰ ਲਈ ਹੈ।
ਇਸ ਦਾ ਐਲਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਲੁਧਿਆਣਾ ‘ਚ ਕੀਤਾ। ਇਸ ਦੇ ਨਾਲ ਹੀ ਉਨ੍ਹਾਂ ਸੋਸ਼ਲ ਮੀਡੀਆ ਐਕਸ ‘ਤੇ ਲਿਖਿਆ ਕਿ ਆਪਣੇ ਛੋਟੇ ਭਰਾ ਅਨਿਲ ਜੋਸ਼ੀ ਦਾ ਸ਼੍ਰੋਮਣੀ ਅਕਾਲੀ ਦਲ ਵਿਚ ਸਵਾਗਤ ਕਰਦਿਆਂ ਖ਼ੁਸ਼ੀ ਮਹਿਸੂਸ ਹੋ ਰਹੀ ਹੈ। ਉਹ ਲੁਧਿਆਣਾ ਪੱਛਮੀ ਜ਼ਿਮਨੀ ਚੋਣ ਵਿਚ ਵੀ ਪਾਰਟੀ ਪ੍ਰਚਾਰ ਵਿਚ ਸ਼ਾਮਲ ਹੋਏ ਹਨ। ਅਸੀਂ ਇਕੱਠੇ ਮਿਲ ਕੇ, ਇਕ ਫਰਕ ਲਿਆਵਾਂਗੇ। ਜ਼ਿਕਰਯੋਗ ਹੈ ਕਿ ਸਾਬਕਾ ਕੈਬਨਿਟ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੂਬਾ ਮੀਤ ਪ੍ਰਧਾਨ ਅਨਿਲ ਜੋਸ਼ੀ ਨੇ ਬੀਤੇ ਸਾਲ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ। ਜੋਸ਼ੀ ਨੇ ਪਾਰਟੀ ਦੀ ਕਾਰਜਪ੍ਰਣਾਲੀ ‘ਤੇ ਵੀ ਸਵਾਲ ਖੜ੍ਹੇ ਕੀਤੇ ਸਨ।