#PUNJAB

ਅਮਨ ਅਰੋੜਾ ਨੂੰ ਵੱਡੀ ਰਾਹਤ, ਸੈਸ਼ਨ ਅਦਾਲਤ ਨੇ 31 ਤੱਕ ਸਜ਼ਾ ’ਤੇ ਰੋਕ ਲਗਾਈ

ਸੰਗਰੂਰ, 25 ਜਨਵਰੀ (ਪੰਜਾਬ ਮੇਲ)- ਇਥੋਂ ਦੇ ਜ਼ਿਲ੍ਹਾ ਤੇ ਸੈਸ਼ਨ ਜੱਜ ਆਰਐੱਸ ਰਾਏ ਦੀ ਅਦਾਲਤ ਨੇ ਅੱਜ ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਰਾਹਤ ਦਿੰਦਿਆਂ ਸੁਨਾਮ ਦੀ ਅਦਾਲਤ ਵੱਲੋਂ ਘਰੇਲੂ ਝਗੜੇ ਦੇ ਕੇਸ ਵਿੱਚ ਸੁਣਾਈ ਦੋ ਸਾਲ ਦੀ ਸਜ਼ਾ ’ਤੇ 31 ਜਨਵਰੀ ਤੱਕ ਅੰਤ੍ਰਿਮ ਰੋਕ ਲਗਾ ਦਿੱਤੀ ਹੈ। ਇਸ ਦੌਰਾਨ ਮੰਤਰੀ ਨੇ ਕਿਹਾ ਕਿ ਇਹ ਸੱਚ ਦੀ ਜਿੱਤ ਹੈ ਤੇ ਉਨ੍ਹਾਂ ਨੂੰ ਅਦਾਲਤ ’ਤੇ ਪੂਰਾ ਭਰੋਸਾ ਹੈ। ਜ਼ਿਕਰਯੋਗ ਹੈ ਕਿ ਸੁਨਾਮ ਅਦਾਲਤ ਵੱਲੋਂ 15 ਸਾਲ ਪੁਰਾਣੇ ਘਰੇਲੂ ਝਗੜੇ ਦੇ ਕੇਸ ਵਿੱਚ ਅਮਨ ਅਰੋੜਾ ਸਣੇ 9 ਵਿਅਕਤੀਆਂ ਨੂੰ ਦੋ-ਦੋ ਸਾਲ ਦੀ ਕੈਦ ਅਤੇ ਪੰਜ-ਪੰਜ ਹਜ਼ਾਰ ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਗਈ ਸੀ। ਸੰਨ 2008 ਵਿਚ ਸ੍ਰੀ ਅਰੋੜਾ ਦੇ ਭਣੋਈਏ ਰਾਜਿੰਦਰ ਦੀਪਾ ਨੇ ਸ਼ਿਕਾਇਤ ਕੀਤੀ ਸੀ ਕਿ ਅਮਨ ਅਰੋੜਾ ਸਣੇ 9 ਵਿਅਕਤੀਆਂ ਨੇ ਉਸ ਦੇ ਘਰ ਵਿੱਚ ਦਾਖ਼ਲ ਹੋ ਕੇ ਹਮਲਾ ਕੀਤਾ ਸੀ।