#AMERICA

ਅਮਰੀਕਾ ‘ਚ ਇਕ ਹੋਰ ਭਾਰਤੀ ਵਿਦਿਆਰਥੀ ਦੀ ਮੌਤ

-ਇਸ ਸਾਲ ਦਾ 6ਵਾਂ ਮਾਮਲਾ
ਨਿਊਯਾਰਕ, 6 ਅਪ੍ਰੈਲ (ਪੰਜਾਬ ਮੇਲ)- ਅਮਰੀਕਾ ਦੇ ਓਹਾਇਓ ਸੂਬੇ ‘ਚ ਭਾਰਤੀ ਵਿਦਿਆਰਥੀ ਦੀ ਮੌਤ ਹੋ ਗਈ। ਨਿਊਯਾਰਕ ਵਿਚ ਭਾਰਤ ਦੇ ਡਿਪਲੋਮੈਟਿਕ ਮਿਸ਼ਨ ਨੇ ਇਹ ਜਾਣਕਾਰੀ ਦਿੱਤੀ। ਉਸ ਨੇ ਕਿਹਾ ਕਿ ਕਲੀਵਲੈਂਡ ਵਿਚ ਉਮਾ ਸੱਤਿਆ ਸਾਈਂ ਗੱਡੇ ਦੀ ਮੰਦਭਾਗੀ ਮੌਤ ਦੀ ਖ਼ਬਰ ਤੋਂ ਬਹੁਤ ਦੁਖੀ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਦੂਤਘਰ ਭਾਰਤ ਵਿਚ ਰਹਿ ਰਹੇ ਉਮਾ ਦੇ ਪਰਿਵਾਰ ਦੇ ਸੰਪਰਕ ਵਿਚ ਹੈ। ਪਰਿਵਾਰ ਨੂੰ ਹਰ ਸੰਭਵ ਸਹਾਇਤਾ ਦਿੱਤੀ ਜਾ ਰਹੀ ਹੈ ਅਤੇ ਉਮਾ ਗੱਡੇ ਦੀ ਦੇਹ ਨੂੰ ਜਲਦ ਤੋਂ ਜਲਦ ਭਾਰਤ ਭੇਜਿਆ ਜਾਵੇਗਾ। ਇਸ ਸਾਲ ਅਮਰੀਕਾ ‘ਚ ਹੁਣ ਤੱਕ ਘੱਟੋ-ਘੱਟ ਛੇ ਭਾਰਤੀ ਮੂਲ ਦੇ ਵਿਦਿਆਰਥੀਆਂ ਦੀ ਮੌਤ ਹੋ ਚੁੱਕੀ ਹੈ।