-ਗੈਰ ਕਾਨੂੰਨੀ ਤੌਰ ‘ਤੇ ਰਹਿ ਰਿਹਾ ਸੀ ਅਮਰੀਕਾ; ਕੀਤਾ ਜਾਵੇਗਾ ਡਿਪੋਰਟ
ਵਾਸ਼ਿੰਗਟਨ, 18 ਫਰਵਰੀ (ਪੰਜਾਬ ਮੇਲ)- ਅਮਰੀਕਾ ‘ਚ ਇੱਕ ਭਾਰਤੀ ਨਾਗਰਿਕ ਨੂੰ 13 ਸਾਲ ਤੋਂ ਘੱਟ ਉਮਰ ਦੇ ਬੱਚੇ ਦੇ ਕਥਿਤ ਜਿਨਸੀ ਸ਼ੋਸ਼ਣ ਦੇ ਗੰਭੀਰ ਦੋਸ਼ ਵਿਚ ਗ੍ਰਿਫਤਾਰ ਕੀਤਾ ਗਿਆ ਹੈ। ਯੂ.ਐੱਸ. ਇਮੀਗ੍ਰੇਸ਼ਨ ਐਂਡ ਕਸਟਮਜ਼ ਐਨਫੋਰਸਮੈਂਟ (ICE) ਨੇ ਜਾਣਕਾਰੀ ਦਿੱਤੀ ਹੈ ਕਿ ਮੁਲਜ਼ਮ ਦੀ ਪਛਾਣ ਵੋਦੇਲਾ ਯਸ਼ਸਵੀ ਕੋਟਾਪੱਲੀ ਵਜੋਂ ਹੋਈ ਹੈ।
ਅਮਰੀਕੀ ਇਮੀਗ੍ਰੇਸ਼ਨ ਅਤੇ ਕਸਟਮ ਇਨਫੋਰਸਮੈਂਟ (ICE) ਨੇ ਦੱਸਿਆ ਕਿ ਕੋਟਾਪੱਲੀ ਅਮਰੀਕਾ ਵਿਚ ਗੈਰ-ਕਾਨੂੰਨੀ ਤਰੀਕੇ ਨਾਲ ਰਹਿ ਰਿਹਾ ਸੀ। ਉਸ ‘ਤੇ ਨਿਊ ਜਰਸੀ ਵਿਚ ਬੱਚੇ ਨਾਲ ਜਿਨਸੀ ਸ਼ੋਸ਼ਣ ਕਰਨ ਤੋਂ ਇਲਾਵਾ ਦੁਕਾਨ ਤੋਂ ਚੋਰੀ (ਸ਼ਾਪਲਿਫਟਿੰਗ) ਅਤੇ ਜਨਤਕ ਵਿਵਸਥਾ ਵਿਚ ਵਿਘਨ ਪਾਉਣ ਦੇ ਵੀ ਦੋਸ਼ ਲੱਗੇ ਹਨ। ਏਜੰਸੀ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ‘ਤੇ ਪੋਸਟ ਕਰਦਿਆਂ ਕਿਹਾ ਕਿ ਜਦੋਂ ਤੱਕ ਕੋਟਾਪੱਲੀ ਨੂੰ ਦੇਸ਼ ਵਿਚੋਂ ਕੱਢਣ (ਡਿਪੋਰਟੇਸ਼ਨ) ਦੀ ਪ੍ਰਕਿਰਿਆ ਪੂਰੀ ਨਹੀਂ ਹੋ ਜਾਂਦੀ, ਉਹ ਹਿਰਾਸਤ ਵਿਚ ਹੀ ਰਹੇਗਾ।
ਜ਼ਿਕਰਯੋਗ ਹੈ ਕਿ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਦੂਜੇ ਕਾਰਜਕਾਲ ਦੀ ਸ਼ੁਰੂਆਤ ਤੋਂ ਹੀ ਗੈਰ-ਕਾਨੂੰਨੀ ਪ੍ਰਵਾਸੀਆਂ ਅਤੇ ਖਾਸ ਕਰਕੇ ‘ਅਪਰਾਧਿਕ ਪਿਛੋਕੜ’ ਵਾਲੇ ਲੋਕਾਂ ਖਿਲਾਫ ਕਾਰਵਾਈ ਤੇਜ਼ ਕਰ ਦਿੱਤੀ ਗਈ ਹੈ। ਭਾਰਤ ਸਰਕਾਰ ਦੇ ਅੰਕੜਿਆਂ ਮੁਤਾਬਕ, ਸਾਲ 2025 ਵਿਚ ਹੁਣ ਤੱਕ 3,800 ਤੋਂ ਵੱਧ ਭਾਰਤੀਆਂ ਨੂੰ ਅਮਰੀਕਾ ਤੋਂ ਡਿਪੋਰਟ ਕੀਤਾ ਜਾ ਚੁੱਕਾ ਹੈ।
ਅਮਰੀਕਾ ‘ਚ ਕਥਿਤ ਜਿਨਸੀ ਸੋਸ਼ਣ ਦੇ ਦੋਸ਼ ਹੇਠ ਭਾਰਤੀ ਨਾਗਰਿਕ ਗ੍ਰਿਫਤਾਰ

