ਇੰਡੀਆਨਾਪੋਲਿਸ, 22 ਸਤੰਬਰ (ਪੰਜਾਬ ਮੇਲ)- ਉੱਤਰੀ-ਪੱਛਮੀ ਇੰਡੀਆਨਾਪੋਲਿਸ ਵਿਚ ਗੋਲੀਬਾਰੀ ਵਿਚ ਦੋ ਲੋਕਾਂ ਦੀ ਮੌਤ ਹੋ ਗਈ ਅਤੇ ਪੰਜ ਹੋਰ ਜ਼ਖਮੀ ਹੋ ਗਏ। ਇਹ ਘਟਨਾ ਤੜਕੇ ਦੋ ਵਜੇ ਵਾਪਰੀ। ਇੰਡੀਆਨਾਪੋਲਿਸ ਮੈਟਰੋਪੋਲੀਟਨ ਪੁਲਿਸ ਵਿਭਾਗ ਦੇ ਅਧਿਕਾਰੀਆਂ ਨੇ ਮੌਕੇ ਦਾ ਜਾਇਜ਼ਾ ਲਿਆ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਗੋਲੀਬਾਰੀ ਵਿਚ ਦੋ ਜਣਿਆਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਜਾਰੀ ਹੈ।
ਅਮਰੀਕਾ ‘ਚ ਗੋਲੀਬਾਰੀ ਦੌਰਾਨ ਦੋ ਲੋਕਾਂ ਦੀ ਮੌਤ; ਪੰਜ ਜ਼ਖ਼ਮੀ
