ਵਾਸ਼ਿੰਗਟਨ, 14 ਜੁਲਾਈ (ਪੰਜਾਬ ਮੇਲ)- ਅਮਰੀਕੀ ਸੰਘੀ ਵਪਾਰ ਕਮਿਸ਼ਨ (ਐੱਫ.ਟੀ.ਸੀ.) ਨੇ ਉਪਭੋਗਤਾ ਸੁਰੱਖਿਆ ਨਿਯਮਾਂ ਦੀ ਉਲੰਘਣਾ ਕਰਨ ਅਤੇ ਗਲਤ ਜਾਣਕਾਰੀ ਦੇਣ ਕਾਰਨ ਚੈਟਜੀਪੀਟੀ ਵਿਕਸਿਤ ਕਰਨ ਵਾਲੀ ਕੰਪਨੀ ਓਪਨਏਆਈ ਖਿਲਾਫ ਜਾਂਚ ਸ਼ੁਰੂ ਕਰ ਦਿੱਤੀ ਹੈ। ਓਪਨਏਆਈ ਨੇ ਪਿਛਲੇ ਸਾਲ ਚੈਟਜੀਪੀਟੀ, ਆਰਟੀਫਿਸ਼ੀਅਲ ਇੰਟੈਲੀਜੈਂਸ ‘ਤੇ ਆਧਾਰਿਤ ਮਾਡਲ ਪੇਸ਼ ਕੀਤਾ ਸੀ। ਉਦੋਂ ਤੋਂ ਇਹ ਚੈਟਬੋਟ ਲੋਕਾਂ ਵਿਚ ਲਗਾਤਾਰ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਹਾਲਾਂਕਿ, ਇਸ ਦੌਰਾਨ ਚੈਟਜੀਪੀਟੀ ‘ਤੇ ਜਾਰੀ ਕੀਤੀ ਕੁਝ ਜਾਣਕਾਰੀ ਨੂੰ ਲੈ ਕੇ ਵੀ ਸਵਾਲ ਉਠਾਏ ਗਏ ਹਨ।