#AMERICA

ਅਮਰੀਕਾ ਦੇ ਮਿਆਮੀ ਬੀਚ ਸ਼ਹਿਰ ‘ਚ ਹੋਈ ਗੋਲੀਬਾਰੀ ‘ਚ ਇਕ ਮੌਤ ਤੇ ਇਕ ਜ਼ਖਮੀ

ਸੈਕਰਾਮੈਂਟੋ, 20 ਮਾਰਚ (ਹੁਸਨ ਲੜੋਆ ਬੰਗਾ/ਪੰਜਾਬ ਮੇਲ)- ਬੀਤੇ ਦਿਨ ਮਿਆਮੀ ਬੀਚ (ਫਲੋਰਿਡਾ) ਵਿਚ ਸਪਰਿੰਗ ਬਰੇਕ ਜਸ਼ਨਾਂ ਦੌਰਾਨ ਹੋਈ ਗੋਲੀਬਾਰੀ ਵਿਚ ਇਕ ਵਿਅਕਤੀ ਦੀ ਮੌਤ ਹੋਣ ਤੇ ਇਕ ਹੋਰ ਜ਼ਖਮੀ ਹੋਣ ਦੀ ਖ਼ਬਰ ਹੈ। ਮਿਆਮੀ ਬੀਚ ਪੁਲਿਸ ਵਿਭਾਗ ਨੇ ਕਿਹਾ ਹੈ ਕਿ ਇਹ ਗੋਲੀਬਾਰੀ 7ਵੀਂ ਸਟਰੀਟ ਤੇ ਓਸ਼ੀਅਨ ਡਰਾਈਵ ਨੇੜੇ ਹੋਈ। ਪੁਲਿਸ ਅਫਸਰ ਮੌਕੇ ਉਪਰ ਪੁੱਜੇ, ਤਾਂ ਉਨ੍ਹਾਂ ਨੇ ਦੋ ਵਿਅਕਤੀਆਂ ਨੂੰ ਜ਼ਖਮੀ ਹਾਲਤ ਵਿਚ ਵੇਖਿਆ, ਜਿਨ੍ਹਾਂ ਦੇ ਗੋਲੀਆਂ ਵੱਜੀਆਂ ਹੋਈਆਂ ਸਨ। ਦੋਨਾਂ ਨੂੰ ਸਥਾਨਕ ਹਸਪਤਾਲ ‘ਚ ਦਾਖਲ ਕਰਵਾਇਆ ਗਿਆ, ਜਿਥੇ ਉਨ੍ਹਾਂ ਵਿਚੋਂ ਇਕ ਦੀ ਮੌਤ ਹੋ ਗਈ ਤੇ ਦੂਸਰਾ ਅਜੇ ਇਲਾਜ ਅਧੀਨ ਹੈ ਪਰੰਤੂ ਉਸ ਦੀ ਹਾਲਤ ਵੀ ਗੰਭੀਰ ਹੈ। ਪੁਲਿਸ ਨੇ ਕਿਹਾ ਹੈ ਕਿ ਇਸ ਮਾਮਲੇ ਵਿਚ ਇਕ ਵਿਅਕਤੀ ਨੂੰ ਹਿਰਾਸਤ ਵਿਚ ਲਿਆ ਹੈ, ਜਿਸ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਪੁਲਿਸ ਨੇ ਮੌਕੇ ਤੋਂ 4 ਹਥਿਆਰ ਵੀ ਬਰਾਮਦ ਕੀਤੇ ਹਨ।

Leave a comment