ਵਾਸ਼ਿੰਗਟਨ, 21 ਮਾਰਚ (ਪੰਜਾਬ ਮੇਲ)- ਅਮਰੀਕਾ ਨੇ ਸਾਨ ਫਰਾਂਸਿਸਕੋ ਸਥਿਤ ਭਾਰਤੀ ਕੌਂਸਲਖਾਨੇ ‘ਤੇ ਕੁਝ ਖਾਲਿਸਤਾਨ ਪੱਖੀਆਂ ਵੱਲੋਂ ਕੀਤੇ ਹਮਲੇ ਦੀ ਸਖ਼ਤ ਨਿੰਦਾ ਕਰਦੇ ਹੋਏ ਇਸ ਨੂੰ ਪੂਰੀ ਤਰ੍ਹਾਂ ਅਸਵੀਕਾਰਨਯੋਗ ਦੱਸਿਆ ਹੈ। ਖਾਲਿਸਤਾਨ ਸਮਰਥਕ ਪ੍ਰਦਰਸ਼ਨਕਾਰੀਆਂ ਦੇ ਸਮੂਹ ਨੇ ਐਤਵਾਰ ਨੂੰ ਸਾਨ ਫਰਾਂਸਿਸਕੋ ਵਿਚ ਭਾਰਤੀ ਕੌਂਸਲਖਾਨੇ ‘ਤੇ ਹਮਲਾ ਕੀਤਾ ਅਤੇ ਭੰਨਤੋੜ ਕੀਤੀ। ਖਾਲਿਸਤਾਨ ਪੱਖੀ ਨਾਅਰੇ ਲਗਾਉਂਦੇ ਹੋਏ ਪ੍ਰਦਰਸ਼ਨਕਾਰੀਆਂ ਨੇ ਪੁਲਿਸ ਵੱਲੋਂ ਲਗਾਏ ਬੈਰੀਕੇਡ ਨੂੰ ਤੋੜ ਦਿੱਤਾ ਅਤੇ ਕੌਂਸਲਖਾਨਾ ਕੰਪਲੈਕਸ ਦੇ ਅੰਦਰ ਦੋ ਖਾਲਿਸਤਾਨੀ ਝੰਡੇ ਲਗਾ ਦਿੱਤੇ। ਹਾਲਾਂਕਿ ਕੌਂਸਲਖਾਨੇ ਦੇ ਕਰਮਚਾਰੀਆਂ ਨੇ ਜਲਦੀ ਹੀ ਉਨ੍ਹਾਂ ਝੰਡਿਆਂ ਨੂੰ ਹਟਾ ਦਿੱਤਾ। ਇਸ ਤੋਂ ਬਾਅਦ ਪ੍ਰਦਰਸ਼ਨਕਾਰੀਆਂ ਦਾ ਸਮੂਹ ਕੌਂਸਲਖਾਨਾ ਕੰਪਲੈਕਸ ਵਿਚ ਦਾਖਲ ਹੋ ਗਿਆ ਅਤੇ ਦਰਵਾਜ਼ੇ ਤੇ ਖਿੜਕੀਆਂ ਤੋੜ ਦਿੱਤੀਆਂ।