ਕਾਠਮੰਡੂ, 10 ਜੂਨ (ਪੰਜਾਬ ਮੇਲ)- ਅਮਰੀਕੀ ਸਰਕਾਰ ਨੇ ਦੇਸ਼ ਵਿਚ ਗੈਰ-ਕਾਨੂੰਨੀ ਤੌਰ ‘ਤੇ ਰਹਿ ਰਹੇ 37 ਨੇਪਾਲੀ ਨਾਗਰਿਕਾਂ ਨੂੰ ਡਿਪੋਰਟ ਕਰ ਦਿੱਤਾ ਹੈ। ਇੱਕ ਅਧਿਕਾਰੀ ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿੱਤੀ। ਇਮੀਗ੍ਰੇਸ਼ਨ ਵਿਭਾਗ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਗੈਰ-ਕਾਨੂੰਨੀ ਨੇਪਾਲੀ ਨਾਗਰਿਕਾਂ ਨੂੰ ਲੈ ਕੇ ਇੱਕ ਚਾਰਟਰਡ ਜਹਾਜ਼ ਐਤਵਾਰ ਸ਼ਾਮ ਨੂੰ ਅਮਰੀਕਾ ਤੋਂ ਇੱਥੇ ਪਹੁੰਚਿਆ। ਅਧਿਕਾਰੀ ਨੇ ਦੱਸਿਆ ਕਿ ਇਹ ਇੱਕ ਦਿਨ ਵਿਚ ਅਮਰੀਕਾ ਦੁਆਰਾ ਡਿਪੋਰਟ ਕੀਤੇ ਗਏ ਨੇਪਾਲੀਆਂ ਦੀ ਸਭ ਤੋਂ ਵੱਡੀ ਗਿਣਤੀ ਹੈ।
ਅਧਿਕਾਰੀ ਨੇ ਦੱਸਿਆ ਕਿ ਇਨ੍ਹਾਂ ਲੋਕਾਂ ਨੇ ਅਮਰੀਕੀ ਇਮੀਗ੍ਰੇਸ਼ਨ ਕਾਨੂੰਨਾਂ ਦੀ ਉਲੰਘਣਾ ਕੀਤੀ ਹੈ। ਤ੍ਰਿਭੁਵਨ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਇਮੀਗ੍ਰੇਸ਼ਨ ਦਫ਼ਤਰ ਦੇ ਬੁਲਾਰੇ ਅੰਜਨ ਨੂਪਾਨੇ ਨੇ ਕਿਹਾ ਕਿ ਐਤਵਾਰ ਨੂੰ ਡਿਪੋਰਟ ਕੀਤੇ ਗਏ ਇਨ੍ਹਾਂ ਲੋਕਾਂ ਦੇ ਨਾਲ ਹੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਜਨਵਰੀ ਵਿਚ ਅਹੁਦਾ ਸੰਭਾਲਣ ਤੋਂ ਬਾਅਦ ਅਮਰੀਕਾ ਵਿਚ ਗੈਰ-ਕਾਨੂੰਨੀ ਤੌਰ ‘ਤੇ ਰਹਿ ਰਹੇ 177 ਨੇਪਾਲੀ ਨਾਗਰਿਕਾਂ ਨੂੰ ਡਿਪੋਰਟ ਕਰ ਦਿੱਤਾ ਗਿਆ ਹੈ। ਪਿਛਲੇ ਸਮੇਂ ਵਿਚ ਸੈਂਕੜੇ ਨੇਪਾਲੀ ਨਾਗਰਿਕ ਦਲਾਲਾਂ ਨੂੰ ਲੱਖਾਂ ਰੁਪਏ ਦੇ ਕੇ ਅਤੇ ਆਪਣੀ ਜਾਨ ਜ਼ੋਖਮ ਵਿਚ ਪਾ ਕੇ ਗੈਰ-ਕਾਨੂੰਨੀ ਰਸਤੇ ਰਾਹੀਂ ਅਮਰੀਕਾ ਗਏ ਹਨ।
ਅਮਰੀਕਾ ਵੱਲੋਂ 37 ਗੈਰ-ਕਾਨੂੰਨੀ ਨਾਗਰਿਕ ਡਿਪੋਰਟ
