#AMERICA

ਅਮਰੀਕੀ ਅਦਾਲਤ ਨੇ ਰਾਣਾ ਨੂੰ ਭਾਰਤ ਹਵਾਲੇ ਕਰਨ ਖ਼ਿਲਾਫ਼ ਪਟੀਸ਼ਨ ‘ਤੇ ਦਲੀਲਾਂ ਦੇਣ ਲਈ ਹੋਰ ਸਮਾਂ ਦਿੱਤਾ

ਵਾਸ਼ਿੰਗਟਨ, 6 ਅਕਤੂਬਰ (ਪੰਜਾਬ ਮੇਲ)- ਅਮਰੀਕਾ ਦੀ ਸੰਘੀ ਅਦਾਲਤ ਨੇ ਮੁੰਬਈ ਅੱਤਵਾਦੀ ਹਮਲੇ ਦੇ ਮੁਲਜ਼ਮ ਤਹੱਵੁਰ ਰਾਣਾ ਨੂੰ ਭਾਰਤ ਹਵਾਲੇ ਕਰਨ ਖ਼ਿਲਾਫ਼ ਦਲੀਲਾਂ ਪੇਸ਼ ਕਰਨ ਲਈ ਹੋਰ ਸਮਾਂ ਦਿੱਤਾ ਹੈ। ਹਮਲੇ ਵਿਚ ਸ਼ਾਮਲ ਹੋਣ ਦੇ ਦੋਸ਼ ਵਿਚ ਰਾਣਾ ਭਾਰਤ ਵਿਚ ਮੁਕੱਦਮੇ ਦਾ ਸਾਹਮਣਾ ਕਰ ਰਿਹਾ ਹੈ। ਰਾਣਾ (62) ਨੇ ਅਗਸਤ ਵਿਚ ਕੈਲੀਫੋਰਨੀਆ ਦੇ ਸੈਂਟਰਲ ਡਿਸਟ੍ਰਿਕਟ ਵਿਚ ਅਮਰੀਕੀ ਜ਼ਿਲ੍ਹਾ ਅਦਾਲਤ ਦੇ ਉਸ ਹੁਕਮ ਖ਼ਿਲਾਫ਼ ਅਪੀਲ ਕੀਤੀ ਹੈ, ਜਿਸ ਵਿਚ ਹੈਬੀਅਸ ਕਾਰਪਸ ਰਿੱਟ ਪਟੀਸ਼ਨ ਨੂੰ ਰੱਦ ਕਰ ਦਿੱਤਾ ਗਿਆ ਸੀ। ਅਦਾਲਤ ਨੇ ਰਾਣਾ ਨੂੰ ਆਪਣੀਆਂ ਦਲੀਲਾਂ ਪੇਸ਼ ਕਰਨ ਲਈ 10 ਅਕਤੂਬਰ ਤੱਕ ਦਾ ਸਮਾਂ ਦਿੱਤਾ ਸੀ ਪਰ ਉਸ ਨੇ ਹੋਰ ਸਮਾਂ ਦੇਣ ਦੀ ਬੇਨਤੀ ਨੂੰ ਸਵੀਕਾਰ ਕਰ ਲਿਆ। ਅਦਾਲਤ ਦੇ ਤਾਜ਼ਾ ਹੁਕਮਾਂ ਅਨੁਸਾਰ ਰਾਣਾ ਨੂੰ 9 ਨਵੰਬਰ ਤੱਕ ਦਲੀਲਾਂ ਪੇਸ਼ ਕਰਨੀਆਂ ਹਨ ਅਤੇ ਸਰਕਾਰ ਨੇ 11 ਦਸੰਬਰ 2023 ਤੱਕ ਆਪਣਾ ਜਵਾਬ ਦਾਖਲ ਕਰਨਾ ਹੈ।

Leave a comment