ਵਾਸ਼ਿੰਗਟਨ, 7 ਜੂਨ (ਪੰਜਾਬ ਮੇਲ)- ਇੱਕ ਸੰਘੀ ਜੱਜ ਨੇ ਵੀਰਵਾਰ ਨੂੰ ਰਾਸ਼ਟਰਪਤੀ ਡੋਨਲਡ ਟਰੰਪ ਦੇ ਉਸ ਐਲਾਨ ‘ਤੇ ਅਸਥਾਈ ਤੌਰ ‘ਤੇ ਰੋਕ ਲਾ ਦਿੱਤੀ ਹੈ, ਜਿਸ ਵਿਚ ਵਿਦੇਸ਼ੀ ਵਿਦਿਆਰਥੀਆਂ ਨੂੰ ਹਾਰਵਰਡ ਯੂਨੀਵਰਸਿਟੀ ਵਿਚ ਜਾਣ ਲਈ ਅਮਰੀਕਾ ਵਿਚ ਦਾਖਲ ਹੋਣ ‘ਤੇ ਪਾਬੰਦੀ ਲਗਾਈ ਗਈ ਸੀ।
ਜ਼ਿਕਰਯੋਗ ਹੈ ਕਿ ‘ਆਈ.ਵੀ. ਲੀਗ’ ਹਾਰਵਰਡ ਯੂਨੀਵਰਸਿਟੀ ਸਮੇਤ ਅਮਰੀਕਾ ਦੇ ਅੱਠ ਪ੍ਰਸਿੱਧ ਨਿੱਜੀ ਵਿੱਦਿਅਕ ਸਥਾਨਾਂ ਦਾ ਸਮੂਹ ਹੈ। ਟਰੰਪ ਨੇ ਜਾਰੀ ਕੀਤੇ ਗਏ ਇਕ ਐਗਜ਼ਿਕਿਊਟਿਵ ਆਰਡਰ (ਸ਼ਾਸਕੀ ਹੁਕਮ) ਵਿਚ ਐਲਾਨ ਕੀਤਾ ਸੀ ਕਿ ਹਾਰਵਰਡ ਨੂੰ ਮੈਸਾਚੂਸੇਟਸ ਦੇ ਕੈਮਬ੍ਰਿਜ਼ ਸਥਿਤ ਆਪਣੇ ਕੈਂਪਸ ਵਿਚ ਵਿਦੇਸ਼ੀ ਵਿਦਿਆਰਥੀਆਂ ਨੂੰ ਦਾਖਲਾ ਦੇਣ ਦੀ ਇਜਾਜ਼ਤ ਦੇਣਾ ਕੌਮੀ ਸੁਰੱਖਿਆ ਲਈ ਖ਼ਤਰਾ ਹੋਵੇਗਾ।
ਇਸ ਉਪਰੰਤ ਹਾਰਵਰਡ ਨੇ ਇੱਕ ਕਾਨੂੰਨੀ ਚੁਣੌਤੀ ਦਾਇਰ ਕਰਦਿਆਂ ਟਰੰਪ ਦੇ ਹੁਕਮ ਨੂੰ ਰੋਕਣ ਦੀ ਮੰਗ ਕੀਤੀ ਗਈ ਸੀ। ਇਸ ਵਿਚ ਹਾਰਵਰਡ ਵੱਲੋਂ ਵ੍ਹਾਈਟ ਹਾਊਸ ਦੀਆਂ ਮੰਗਾਂ ਨੂੰ ਰੱਦ ਕਰਨ ਲਈ ਗੈਰ-ਕਾਨੂੰਨੀ ਬਦਲਾ ਲੈਣ ਦਾ ਦੋਸ਼ ਲਗਾਇਆ ਗਿਆ ਸੀ। ਵੀਰਵਾਰ ਨੂੰ ਦਾਇਰ ਕੀਤੇ ਗਏ ਇੱਕ ਸੋਧੇ ਹੋਏ ਮੁਕੱਦਮੇ ਵਿਚ ਹਾਰਵਰਡ ਨੇ ਕਿਹਾ ਕਿ ਰਾਸ਼ਟਰਪਤੀ ਪਿਛਲੇ ਅਦਾਲਤੀ ਹੁਕਮਾਂ ਦੇ ਆਲੇ-ਦੁਆਲੇ ਘੁੰਮਣ ਦੀ ਕੋਸ਼ਿਸ਼ ਕਰ ਰਹੇ ਸਨ।
ਜ਼ਿਕਰਯੋਗ ਹੈ ਕਿ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਹਾਰਵਰਡ ਯੂਨੀਵਰਸਿਟੀ ‘ਚ ਤਬਾਦਲਾ ਪ੍ਰੋਗਰਾਮ ਤਹਿਤ ਪੜ੍ਹਾਈ ਲਈ ਆਉਣ ਵਾਲੇ ਵਿਦੇਸ਼ੀ ਵਿਦਿਆਰਥੀਆਂ ਦੇ ਦਾਖਲੇ ‘ਤੇ 6 ਮਹੀਨਿਆਂ ਲਈ ਰੋਕ ਲਾਈ ਸੀ। ਇਹ ਕਦਮ ਉਨ੍ਹਾਂ ਵੱਲੋਂ ‘ਆਈ.ਵੀ. ਲੀਗ ਸਕੂਲ’ ਤੋਂ ਕੌਮਾਂਤਰੀ ਵਿਦਿਆਰਥੀਆਂ ਨੂੰ ਦੂਰ ਰੱਖਣ ਦੀ ਇਕ ਨਵੀਂ ਕੋਸ਼ਿਸ਼ ਹੈ।
ਅਮਰੀਕੀ ਕੋਰਟ ਵੱਲੋਂ ਟਰੰਪ ਦੇ ਹਾਰਵਰਡ ਯੂਨੀਵਰਸਿਟੀ ਸਬੰਧੀ ਹੁਕਮਾਂ ‘ਤੇ ਅਸਥਾਈ ਰੋਕ
