ਵਾਸ਼ਿੰਗਟਨ, 14 ਸਤੰਬਰ (ਪੰਜਾਬ ਮੇਲ)- ਅਮਰੀਕੀ ਪ੍ਰਤੀਨਿਧੀ ਸਭਾ ਦੇ ਸਪੀਕਰ ਕੇਵਿਨ ਮੈਕਕਾਰਥੀ ਨੇ ਐਲਾਨ ਕੀਤਾ ਕਿ ਉਨ੍ਹਾਂ ਨੇ ਸਦਨ ਨੂੰ ਰਾਸ਼ਟਰਪਤੀ ਜੋਅ ਬਾਈਡਨ ਵਿਰੁੱਧ ਉਨ੍ਹਾਂ ਦੇ ਪਰਿਵਾਰ ਨਾਲ ਸਬੰਧਤ ਕਾਰੋਬਾਰੀ ਸੌਦਿਆਂ ਨੂੰ ਲੈ ਕੇ ਮਹਾਦੋਸ਼ ਦੀ ਜਾਂਚ ਸ਼ੁਰੂ ਕਰਨ ਦੇ ਨਿਰਦੇਸ਼ ਦਿੱਤੇ ਹਨ। ਮੈਕਕਾਰਥੀ ਨੇ ਕਿਹਾ ਕਿ ਸਦਨ ਦੀ ਜਾਂਚ ਹੁਣ ਤੱਕ ਬਾਇਡਨ ਪਰਿਵਾਰ ਦੇ ਆਲੇ ਦੁਆਲੇ ਕੇਂਦਰਿਤ ਭ੍ਰਿਸ਼ਟਾਚਾਰ ਦੇ ਸੱਭਿਆਚਾਰ ਦੀ ਤਸਵੀਰ ਨੂੰ ਪੇਸ਼ ਕਰਦੀ ਹੈ, ਕਿਉਂਕਿ ਰਿਪਬਲਿਕਨ ਪਹਿਲਾਂ ਹੀ ਡੈਮੋਕਰੇਟਿਕ ਨੇਤਾ ਬਾਈਡਨ ਦੇ ਪੁੱਤ ਹੰਟਰ ਦੇ ਅਹੁਦਾ ਸੰਭਾਲਣ ਤੋਂ ਪਹਿਲਾਂ ਹੀ ਉਸ ਦੇ ਕਾਰੋਬਾਰੀ ਸੌਦਿਆਂ ਦੀ ਜਾਂਚ ਕਰ ਰਹੇ ਹਨ। ਮੈਕਕਾਰਥੀ ਨੇ ਕਿਹਾ, ”ਇਹ ਸ਼ਕਤੀ ਦੀ ਦੁਰਵਰਤੋਂ ਤੇ ਭ੍ਰਿਸ਼ਟਾਚਾਰ ਦੇ ਦੋਸ਼ ਹਨ, ਜਿਨ੍ਹਾਂ ਦੀ ਪ੍ਰਤੀਨਿਧੀ ਸਭਾ ਵੱਲੋਂ ਪੂਰੀ ਤਰ੍ਹਾਂ ਨਾਲ ਜਾਂਚ ਕਰਨ ਦੀ ਲੋੜ ਹੈ।”