#PUNJAB

ਅਰਵਿੰਦ ਖੰਨਾ ਨੇ ਭਾਜਪਾ ਨੂੰ ਅਲਵਿਦਾ ਕਹਿ ‘ਸ਼੍ਰੋਮਣੀ ਅਕਾਲੀ ਦਲ’ ਦਾ ਫੜਿਆ ਪੱਲਾ

ਚੰਡੀਗੜ੍ਹ, 15 ਫਰਵਰੀ (ਪੰਜਾਬ ਮੇਲ)- ਉਦਯੋਗਪਤੀ ਤੋਂ ਸਿਆਸਤਦਾਨ ਬਣੇ ਅਰਵਿੰਦ ਖੰਨਾ ਨੇ ਐਤਵਾਰ ਨੂੰ ਭਾਰਤੀ ਜਨਤਾ ਪਾਰਟੀ (ਭਾਜਪਾ) ਨੂੰ ਵੱਡਾ ਝਟਕਾ ਦਿੰਦੇ ਹੋਏ ਸ਼੍ਰੋਮਣੀ ਅਕਾਲੀ ਦਲ ਦਾ ਪੱਲਾ ਫੜ ਲਿਆ ਹੈ। ਸੂਤਰਾਂ ਮੁਤਾਬਕ, ਅਰਵਿੰਦ ਖੰਨਾ ਪਿਛਲੇ ਕੁਝ ਸਮੇਂ ਤੋਂ ਭਾਜਪਾ ਦੀ ਸੂਬਾ ਲੀਡਰਸ਼ਿਪ ਦੀ ਕਾਰਜਪ੍ਰਣਾਲੀ ਤੋਂ ਨਾਖੁਸ਼ ਚੱਲ ਰਹੇ ਸਨ। ਇਸੇ ਨਾਰਾਜ਼ਗੀ ਦੇ ਚਲਦਿਆਂ ਉਨ੍ਹਾਂ ਨੇ ਭਾਜਪਾ ਤੋਂ ਅਸਤੀਫਾ ਦੇ ਕੇ ਅਕਾਲੀ ਦਲ ਵਿੱਚ ਸ਼ਾਮਲ ਹੋਣ ਦਾ ਫੈਸਲਾ ਕੀਤਾ।

ਜ਼ਿਕਰਯੋਗ ਹੈ ਕਿ ਕਾਂਗਰਸ ਦੇ ਸਾਬਕਾ ਦਿੱਗਜ ਆਗੂ ਰਹੇ ਖੰਨਾ ਸਾਲ 2022 ਵਿੱਚ ਭਾਜਪਾ ਵਿੱਚ ਸ਼ਾਮਲ ਹੋਏ ਸਨ ਅਤੇ ਪਾਰਟੀ ਨੇ ਉਨ੍ਹਾਂ ਨੂੰ ਪੰਜਾਬ ਇਕਾਈ ਦਾ ਉਪ-ਪ੍ਰਧਾਨ ਵੀ ਨਿਯੁਕਤ ਕੀਤਾ ਸੀ। ਉਨ੍ਹਾਂ ਨੇ ਭਾਜਪਾ ਦੀ ਟਿਕਟ ’ਤੇ 2022 ਦੀਆਂ ਵਿਧਾਨ ਸਭਾ ਚੋਣਾਂ ਅਤੇ 2024 ਦੀਆਂ ਲੋਕ ਸਭਾ ਚੋਣਾਂ ਸੰਗਰੂਰ ਹਲਕੇ ਤੋਂ ਲੜੀਆਂ ਸਨ, ਹਾਲਾਂਕਿ ਦੋਵਾਂ ਚੋਣਾਂ ਵਿੱਚ ਉਨ੍ਹਾਂ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਸੀ।