#INDIA

ਅਲਾਹਾਬਾਦ High Court ਨੇ ਯੂ.ਪੀ. ਮਦਰਸਾ ਕਾਨੂੰਨ ਨੂੰ ਗ਼ੈਰਸੰਵਿਧਾਨਕ ਕਰਾਰ ਦਿੱਤਾ

ਲਖਨਊ, 22 ਮਾਰਚ (ਪੰਜਾਬ ਮੇਲ)- ਅਲਾਹਾਬਾਦ ਹਾਈ ਕੋਰਟ ਦੇ ਲਖਨਊ ਬੈਂਚ ਨੇ ਅੱਜ ਯੂ.ਪੀ. ਬੋਰਡ ਆਫ ਮਦਰਸਾ ਐਜੂਕੇਸ਼ਨ ਐਕਟ 2004 ਨੂੰ ਧਰਮ ਨਿਰਪੱਖਤਾ ਦੇ ਸਿਧਾਂਤਾਂ ਦੀ ਉਲੰਘਣਾ ਕਰਾਰ ਦਿੰਦਿਆਂ ਇਸ ਨੂੰ ਗ਼ੈਰਅਸੰਵਿਧਾਨਕ ਕਰਾਰ ਦਿੱਤਾ। ਜਸਟਿਸ ਵਿਵੇਕ ਚੌਧਰੀ ਅਤੇ ਜਸਟਿਸ ਸੁਭਾਸ਼ ਵਿਦਿਆਰਥੀ ਦੇ ਡਿਵੀਜ਼ਨ ਬੈਂਚ ਨੇ ਮਦਰੱਸਾ ਸਿੱਖਿਆ ਐਕਟ ਨੂੰ ਗ਼ੈਰਸੰਵਿਧਾਨਕ ਕਰਾਰ ਦਿੰਦਿਆਂ ਉੱਤਰ ਪ੍ਰਦੇਸ਼ ਸਰਕਾਰ ਨੂੰ ਅਜਿਹੀ ਯੋਜਨਾ ਬਣਾਉਣ ਦੇ ਨਿਰਦੇਸ਼ ਦਿੱਤੇ, ਜਿਸ ਰਾਹੀਂ ਸੂਬੇ ਦੇ ਵੱਖ-ਵੱਖ ਮਦਰੱਸਿਆਂ ‘ਚ ਪੜ੍ਹ ਰਹੇ ਵਿਦਿਆਰਥੀਆਂ ਨੂੰ ਮੁੱਖਧਾਰਾ ਦੀ ਸਿੱਖਿਆ ‘ਚ ਸ਼ਾਮਲ ਕੀਤਾ ਜਾ ਸਕੇ।