#INDIA

ਅਹਿਮਦਾਬਾਦ ਤੇ ਕੌਮੀ ਰਾਜਧਾਨੀ ਨਵੀਂ ਦਿੱਲੀ ‘ਚ ਕੰਟਰੋਲ ਕਾਇਮ ਕਾਇਮ

ਨਵੀਂ ਦਿੱਲੀ, 12 ਜੂਨ (ਪੰਜਾਬ ਮੇਲ)- ਸ਼ਹਿਰੀ ਹਵਾਬਾਜ਼ੀ ਮੰਤਰਾਲੇ ਨੇ ਵੀਰਵਾਰ ਨੂੰ ਅਹਿਮਦਾਬਾਦ ਵਿਚ ਏਅਰ ਇੰਡੀਆ ਜਹਾਜ਼ ਹਾਦਸੇ ਦੇ ਮੱਦੇਨਜ਼ਰ ਸਾਰੇ ਜ਼ਰੂਰੀ ਪ੍ਰਤੀਕਿਰਿਆ ਉਪਾਵਾਂ ਦੀ ਨਿਗਰਾਨੀ ਅਤੇ ਤਾਲਮੇਲ ਲਈ ਇੱਕ ਕੰਟਰੋਲ ਰੂਮ ਸਥਾਪਤ ਕੀਤਾ। ਇਸ ਸਬੰਧੀ ਵੇਰਵਿਆਂ ਲਈ ਲੋਕ 011-24610843, 9650391859 ‘ਤੇ ਕਾਲ ਕਰ ਸਕਦੇ ਹਨ।
ਅਹਿਮਦਾਬਾਦ ਵਿਚ ਵੀ ਇੱਕ ਕੰਟਰੋਲ ਰੂਮ ਵੀ ਸਥਾਪਤ ਕੀਤਾ ਗਿਆ ਹੈ ਅਤੇ ਇਸ ਦੇ ਨੰਬਰ 9978405304/079-23251900 ਹਨ।
ਅਹਿਮਦਾਬਾਦ ਹਵਾਈ ਅੱਡੇ ‘ਤੇ ਇੱਕ ਹੈਲਪਲਾਈਨ ਵੀ ਸਰਗਰਮ ਕੀਤੀ ਗਈ ਹੈ ਅਤੇ ਇਸ ਦਾ ਨੰਬਰ 9974111327 ਹੈ।
ਇਸ ਤੋਂ ਇਲਾਵਾ, ਏਅਰ ਇੰਡੀਆ ਦਾ ਸਮਰਪਿਤ ਯਾਤਰੀ ਹੌਟਲਾਈਨ ਨੰਬਰ 1800 5691 444 ਹੈ।
ਏਅਰ ਇੰਡੀਆ ਦਾ ਬੋਇੰਗ 787 ਜਹਾਜ਼, ਜਿਸ ਵਿਚ ਅਮਲੇ ਦੇ 12 ਮੈਂਬਰਾਂ ਸਣੇ ਕੁੱਲ 242 ਮੁਸਾਫ਼ਰ ਸਵਾਰ ਸਨ, ਵੀਰਵਾਰ ਦੁਪਹਿਰ ਨੂੰ ਅਹਿਮਦਾਬਾਦ ਹਵਾਈ ਅੱਡੇ ਤੋਂ ਉਡਾਣ ਭਰਨ ਤੋਂ ਫ਼ੌਰੀ ਬਾਅਦ ਹਾਦਸਾਗ੍ਰਸਤ ਹੋ ਗਿਆ।
ਮੰਤਰਾਲੇ ਨੇ ਇੱਕ ਬਿਆਨ ਵਿਚ ਕਿਹਾ, ”ਉਡਾਣ ਨੰਬਰ ਏ.ਆਈ. 171 ਦੇ ਹਾਦਸੇ ਦੇ ਮੱਦੇਨਜ਼ਰ, ਸ਼ਹਿਰੀ ਹਵਾਬਾਜ਼ੀ ਮੰਤਰਾਲੇ ਵਿਚ ਇੱਕ ਸੰਚਾਲਨ ਕੰਟਰੋਲ ਰੂਮ ਨੂੰ ਤਾਲਮੇਲ ਲਈ ਸਰਗਰਮ ਕਰ ਦਿੱਤਾ ਗਿਆ ਹੈ… ਅਸੀਂ ਪ੍ਰਭਾਵਿਤ ਸਾਰੇ ਲੋਕਾਂ ਨੂੰ ਤੇਜ਼ ਪ੍ਰਤੀਕਿਰਿਆ ਅਤੇ ਪੂਰੀ ਸਹਾਇਤਾ ਲਈ ਵਚਨਬੱਧ ਹਾਂ।”
ਐਕਸ ‘ਤੇ ਇੱਕ ਪੋਸਟ ਵਿਚ ਏਅਰ ਇੰਡੀਆ ਨੇ ਕਿਹਾ ਕਿ ਉਸਨੇ ਵਧੇਰੇ ਜਾਣਕਾਰੀ ਪ੍ਰਦਾਨ ਕਰਨ ਲਈ ਇੱਕ ਸਮਰਪਿਤ ਯਾਤਰੀ ਹੌਟਲਾਈਨ ਨੰਬਰ 1800 5691 444 ਸਥਾਪਤ ਕੀਤਾ ਹੈ।
ਸਾਰੇ ਜ਼ਰੂਰੀ ਪ੍ਰਤੀਕਿਰਿਆ ਉਪਾਵਾਂ ਦੀ ਨਿਗਰਾਨੀ ਅਤੇ ਤਾਲਮੇਲ ਲਈ ਮੰਤਰਾਲੇ ਵਿਚ ਇੱਕ ਸੰਚਾਲਨ ਕੰਟਰੋਲ ਰੂਮ ਨੂੰ ਸਰਗਰਮ ਕਰ ਦਿੱਤਾ ਗਿਆ ਹੈ।
ਏਅਰਪੋਰਟ ਅਥਾਰਟੀ ਆਫ਼ ਇੰਡੀਆ (ਏ.ਏ.ਆਈ.) ਨੇ ਐਕਸ ‘ਤੇ ਇੱਕ ਪੋਸਟ ਵਿਚ ਕਿਹਾ, ”ਸਹਾਇਤਾ ਜਾਂ ਜਾਣਕਾਰੀ ਲਈ, ਕਿਰਪਾ ਕਰਕੇ ਸੰਪਰਕ ਕਰੋ: (ਦਿੱਲੀ ਕੰਟਰੋਲ ਰੂਮ) 011-24610843/ 9650391859… ਆਪ੍ਰੇਸ਼ਨ ਕੰਟਰੋਲ ਰੂਮ (ਅਹਿਮਦਾਬਾਦ) 9978405304/ 079-23251900।”
ਜਹਾਜ਼ ਵਿਚ ਸਵਾਰ 242 ਲੋਕਾਂ ਵਿਚੋਂ 169 ਭਾਰਤੀ ਨਾਗਰਿਕ, 53 ਬ੍ਰਿਟਿਸ਼ ਨਾਗਰਿਕ, ਸੱਤ ਪੁਰਤਗਾਲੀ ਨਾਗਰਿਕ ਅਤੇ ਇੱਕ ਕੈਨੇਡੀਅਨ ਨਾਗਰਿਕ ਸੀ।