#PUNJAB

ਅੰਮ੍ਰਿਤਪਾਲ ਸਿੰਘ ਦੀ ਰਿਹਾਈ ਮਗਰੋਂ ਨਵੀਂ ਪਾਰਟੀ ਦਾ ਹੋਵੇਗਾ ਗਠਨ: ਖਾਲਸਾ

ਅੰਮ੍ਰਿਤਸਰ, 31 ਜੁਲਾਈ (ਪੰਜਾਬ ਮੇਲ)- ਫ਼ਰੀਦਕੋਟ ਤੋਂ ਸੰਸਦ ਮੈਂਬਰ ਸਰਬਜੀਤ ਸਿੰਘ ਖਾਲਸਾ ਨੇ ਮੁੜ ਆਖਿਆ ਕਿ ਪੰਜਾਬ ਵਿਚ ਨਵੀਂ ਸਿੱਖ ਸਿਆਸੀ ਪਾਰਟੀ ਦਾ ਗਠਨ ਕੀਤਾ ਜਾਵੇਗਾ ਪਰ ਇਹ ਸਿਆਸੀ ਪਾਰਟੀ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਜੇਲ੍ਹ ਤੋਂ ਬਾਹਰ ਆਉਣ ਮਗਰੋਂ ਬਣਾਈ ਜਾਵੇਗੀ। ਉਹ ਇੱਥੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਪੁੱਜੇ ਸਨ। ਮਰਹੂਮ ਅਕਾਲੀ ਆਗੂ ਮੋਹਨ ਸਿੰਘ ਤੁੜ ਦੀ ਬਰਸੀ ਵਿਚ ਸ਼ਾਮਲ ਹੋਣ ਲਈ ਪੁੱਜੇ ਸ਼੍ਰੀ ਖਾਲਸਾ ਨੇ ਕਿਹਾ ਕਿ ਪੰਜਾਬ ਵਿਚ ਨਵੀਂ ਸਿੱਖ ਸਿਆਸੀ ਪਾਰਟੀ ਦਾ ਗਠਨ ਸੰਸਦ ਮੈਂਬਰ ਤੇ ਅੰਮ੍ਰਿਤਪਾਲ ਸਿੰਘ ਦੀ ਰਿਹਾਈ ਮਗਰੋਂ ਕੀਤਾ ਜਾਵੇਗਾ। ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਸਬੰਧੀ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ 8 ਅਗਸਤ ਨੂੰ ਇਸ ਸਬੰਧ ਵਿਚ ਕੇਂਦਰੀ ਮੰਤਰੀ ਨਾਲ ਮੁਲਾਕਾਤ ਕਰਨਗੇ। ਉਨ੍ਹਾਂ ਕਿਹਾ ਕਿ ਇਸ ਵਾਰ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਲੜੀਆਂ ਜਾਣਗੀਆਂ।