#PUNJAB

ਅੰਮ੍ਰਿਤਪਾਲ ਸਿੰਘ 5 ਜੁਲਾਈ ਨੂੰ ਚੁੱਕਣਗੇ ਸੰਸਦ ਮੈਂਬਰ ਵਜੋਂ ਸਹੁੰ!

ਖ਼ਡੂਰ ਸਾਹਿਬ, 3 ਜੁਲਾਈ (ਪੰਜਾਬ ਮੇਲ)- ਲੋਕ ਸਭਾ ਹਲਕਾ ਖ਼ਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਵਜੋਂ ਜਿੱਤ ਹਾਸਲ ਕਰਨ ਵਾਲੇ ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਸੂਤਰਾਂ ਮੁਤਾਬਕ ਅੰਮ੍ਰਿਤਪਾਲ ਸਿੰਘ 5 ਜੁਲਾਈ ਨੂੰ ਸੰਸਦ ਮੈਂਬਰ ਵਜੋਂ ਸਹੁੰ ਚੁੱਕਣ ਜਾ ਰਹੇ ਹਨ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਅੰਮ੍ਰਿਤਪਾਲ ਸਿੰਘ ਨੂੰ ਪੈਰੋਲ ‘ਤੇ ਬਾਹਰ ਲਿਆਂਦਾ ਜਾ ਸਕਦਾ ਹੈ, ਜਿਸ ਦੌਰਾਨ ਉਹ ਆਪਣੇ ਅਹੁਦੇ ਦੀ ਸਹੁੰ ਚੁੱਕਣਗੇ।
ਹਾਲਾਂਕਿ ਇਹ ਸਪੱਸ਼ਟ ਨਹੀਂ ਹੋ ਸਕਿਆ ਹੈ ਕਿ ਇਹ ਪੈਰੋਲ ਕਿੰਨੇ ਦਿਨ ਦੀ ਹੋਵੇਗੀ ਅਤੇ ਕਦੋਂ ਹੋਵੇਗੀ ਪਰ ਇਹ ਗੱਲ ਤਾਂ ਸਾਫ ਹੈ ਕਿ ਜੇਕਰ ਅੰਮ੍ਰਿਤਪਾਲ ਸਿੰਘ ਜੇਕਰ ਸਹੁੰ ਚੁੱਕਦੇ ਹਨ, ਤਾਂ ਬਤੌਰ ਐੱਮ.ਪੀ. ਖ਼ਡੂਰ ਸਾਹਿਬ ਦੀ ਨੁਮਾਇੰਦਰੀ ਕਰ ਪਾਉਣਗੇ। ਜ਼ਿਕਰਯੋਗ ਹੈ ਕਿ ਅੰਮ੍ਰਿਤਪਾਲ ਸਿੰਘ ਇਸ ਵੇਲੇ ਅਸਾਮ ਦੀ ਡਿਬਰੂਗੜ੍ਹ ਜੇਲ੍ਹ ‘ਚ ਬੰਦ ਹਨ। ਅੰਮ੍ਰਿਤਪਾਲ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਦੇ ਖ਼ਿਲਾਫ਼ ਐੱਨ.ਐੱਸ.ਏ. ਲਗਾਈ ਗਈ ਹੈ।