ਨਵੀਂ ਦਿੱਲੀ, 4 ਮਾਰਚ (ਪੰਜਾਬ ਮੇਲ)- ਅਮਰੀਕਾ-ਭਾਰਤ ਰਣਨੀਤਕ ਭਾਈਵਾਲੀ ਮੀਟਿੰਗ ‘ਚ ਸ਼ਾਮਲ ਹੋਣ ਆਏ ਅਮਰੀਕੀ ਵਿਦੇਸ਼ ਮੰਤਰੀ ਐਂਟਨੀ ਬਲਿੰਕਨ ਨੂੰ ਨਵੀਂ ਦਿੱਲੀ ਵਿੱਚ ਇਕ ਆਟੋ ‘ਚੋਂ ਉਤਰਦੇ ਦੇਖਿਆ ਗਿਆ, ਨਾਲ ਹੀ ਉਨ੍ਹਾਂ ਮਸਾਲਾ ਚਾਹ ਦਾ ਸਵਾਦ ਵੀ ਚੱਖਿਆ। ਉਨ੍ਹਾਂ ਨੇ ਆਪਣੇ ਟਵੀਟ ‘ਚ ਇਸ ਗੱਲ ਦਾ ਜ਼ਿਕਰ ਕੀਤਾ ਹੈ। ਐਂਟਨੀ ਨੇ ਆਪਣੇ ਟਵੀਟ ‘ਚ ਲਿਖਿਆ, ”ਅਮਰੀਕਾ ਅਤੇ ਭਾਰਤ ਵਿਚਾਲੇ ਸਾਂਝੇਦਾਰੀ ਨੂੰ ਅੱਗੇ ਵਧਾਉਣ ‘ਚ ਮਦਦ ਕਰਨ ਲਈ ਹੈਦਰਾਬਾਦ ਅਤੇ ਮੁੰਬਈ ਸਮੇਤ ਕਈ ਸੂਬਿਆਂ ‘ਚ ਅਮਰੀਕੀ ਵਣਜ ਦੂਤਘਰ ਦੇ ਸਟਾਫ ਦਾ ਧੰਨਵਾਦ। ਉਨ੍ਹਾਂ ਦੇ ਪਰਿਵਾਰਾਂ ਨੂੰ ਮਿਲ ਕੇ ਖੁਸ਼ੀ ਹੋਈ। ਮੈਂ ਉਨ੍ਹਾਂ ਦੀ ਮਿਹਨਤ ਅਤੇ ਵਚਨਬੱਧਤਾ ਦੀ ਸ਼ਲਾਘਾ ਕਰਦਾ ਹਾਂ।” ਵਿਦੇਸ਼ ਮੰਤਰੀ ਬਲਿੰਕਨ ਨੇ ਕਵਾਡ ਵਿਦੇਸ਼ ਮੰਤਰੀਆਂ ਦੀ ਮੀਟਿੰਗ ਵਿੱਚ ਵੀ ਹਿੱਸਾ ਲਿਆ।
ਆਟੋ ਰਿਕਸ਼ਾ ‘ਚ ਦਿਸੇ ਅਮਰੀਕੀ ਵਿਦੇਸ਼ ਮੰਤਰੀ ਐਂਟਨੀ ਬਲਿੰਕਨ
