ਚੰਡੀਗੜ੍ਹ/ਜਲੰਧਰ, 3 ਜੂਨ (ਪੰਜਾਬ ਮੇਲ)- ਆਮ ਆਦਮੀ ਪਾਰਟੀ ਤੋਂ ਬਾਗੀ ਹੋ ਕੇ ਭਾਜਪਾ ‘ਚ ਸ਼ਾਮਲ ਹੋਣ ਵਾਲੇ ਜਲੰਧਰ ਪੱਛਮੀ ਤੋਂ ਵਿਧਾਇਕ ਸ਼ੀਤਲ ਅੰਗੁਰਾਲ ਦਾ ਅਸਤੀਫ਼ਾ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਮਨਜ਼ੂਰ ਕਰ ਲਿਆ ਗਿਆ ਹੈ। ਹਾਲਾਂਕਿ ਸ਼ੀਤਲ ਅੰਗੂਰਾਲ ਨੇ ਬੀਤੇ ਦਿਨੀਂ ਆਪਣਾ ਅਸਤੀਫ਼ਾ ਵਾਪਸ ਲੈ ਲਿਆ ਸੀ ਅਤੇ ਅੱਜ ਉਨ੍ਹਾਂ ਨੂੰ ਸਪੀਕਰ ਵਲੋਂ ਮਿਲਣ ਲਈ ਬੁਲਾਇਆ ਗਿਆ ਸੀ। ਹੁਣ ਜਦੋਂ ਸਪੀਕਰ ਵਲੋਂ ਸ਼ੀਤਲ ਅੰਗੂਰਾਲ ਦਾ ਅਸਤੀਫ਼ਾ ਮਨਜ਼ੂਰ ਕਰ ਲਿਆ ਗਿਆ ਹੈ, ਤਾਂ ਹੁਣ ਜਲੰਧਰ ਪੱਛਮੀ ਸੀਟ ‘ਤੇ ਜ਼ਿਮਨੀ ਚੋਣ ਹੋਣੀ ਲਗਭਗ ਤੈਅ ਹੋ ਗਈ ਹੈ।