#INDIA

‘ਆਪ’ ਵੱਲੋਂ ‘ਇੱਕ ਦੇਸ਼ ਇੱਕ ਚੋਣ’ ਦੀ ਤਜਵੀਜ਼ ਦਾ ਵਿਰੋਧ

ਨਵੀਂ ਦਿੱਲੀ, 20 ਜਨਵਰੀ (ਪੰਜਾਬ ਮੇਲ)- ਆਮ ਆਦਮੀ ਪਾਰਟੀ ਵੱਲੋਂ ‘ਇੱਕ ਦੇਸ਼ ਇੱਕ ਚੋਣ’ ਦੀ ਤਜਵੀਜ਼ ਦਾ ਸਖ਼ਤ ਵਿਰੋਧ ਕੀਤਾ ਗਿਆ ਹੈ। ‘ਇੱਕ ਦੇਸ਼, ਇੱਕ ਚੋਣ’ ਦੇ ਮੁੱਦੇ ਸਬੰਧੀ ਬਣਾਈ ਉੱਚ ਪੱਧਰੀ ਕਮੇਟੀ ਦੇ ਮੁਖੀ ਡਾ. ਨਿਤਿਨ ਚੰਦਰਾ ਨੂੰ ‘ਆਪ’ ਵੱਲੋਂ ਪੱਤਰ ਲਿਖਿਆ ਗਿਆ ਹੈ, ਜਿਸ ਵਿਚ ਇਸ ਤਜਵੀਜ਼ ਨੂੰ ਦੇਸ਼ ਦੇ ਲੋਕਤੰਤਰੀ ਢਾਂਚੇ ਲਈ ਖ਼ਤਰਨਾਕ ਕਰਾਰ ਦਿੱਤਾ ਹੈ। ਇਹ ਪੱਤਰ ‘ਆਪ’ ਆਗੂ ਪੰਕਜ ਗੁਪਤਾ ਨੇ ਲਿਖਿਆ ਹੈ। ਇਸ ਪੱਤਰ ਵਿਚ ਉਨ੍ਹਾਂ ਕਿਹਾ ਕਿ ‘ਇਕ ਦੇਸ਼ ਇੱਕ ਚੋਣ’ ਸੰਸਦੀ ਲੋਕਤੰਤਰ, ਸੰਵਿਧਾਨ ਦੇ ਬੁਨਿਆਦੀ ਢਾਂਚੇ ਅਤੇ ਦੇਸ਼ ਦੀ ਸੰਘੀ ਸਿਆਸਤ ਦੇ ਵਿਚਾਰ ਨੂੰ ਨੁਕਸਾਨ ਪਹੁੰਚਾਵੇਗਾ।