#PUNJAB

ਆਮ ਆਦਮੀ ਪਾਰਟੀ ਨੇ ਪੰਜਾਬ ਵਿਚ ਜ਼ਿਮਨੀ ਚੋਣਾਂ ਲਈ ਉਮੀਦਵਾਰ ਐਲਾਨੇ

ਚੰਡੀਗੜ੍ਹ,  20 ਅਕਤੂਬਰ (ਪੰਜਾਬ ਮੇਲ)- ਆਮ ਆਦਮੀ ਪਾਰਟੀ ਨੇ ਪੰਜਾਬ ਦੀਆਂ ਚਾਰ ਅਸੈਂਬਲੀ ਸੀਟਾਂ ਦੀ ਜ਼ਿਮਨੀ ਚੋਣ ਲਈ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ ਹੈ। ਪਾਰਟੀ ਦੇ ਕੌਮੀ ਜਨਰਲ ਸਕੱਤਰ ਡਾ.ਸੰਦੀਪ ਪਾਠਕ ਦੇ ਦਸਤਖ਼ਤਾਂ ਹੇਠ ਜਾਰੀ ਬਿਆਨ ਮੁਤਾਬਕ ਡੇਰਾ ਬਾਬਾ ਨਾਨਕ ਤੋਂ ਗੁਰਦੀਪ ਸਿੰਘ ਰੰਧਾਵਾ, ਚੱਬੇਵਾਲ (ਐੱਸਸੀ) ਤੋਂ ਇਸ਼ਾਨ ਚੱਬੇਵਾਲ, ਗਿੱਦੜਬਾਹਾ ਤੋਂ ਹਰਦੀਪ ਸਿੰਘ ਡਿੰਪੀ ਢਿੱਲੋਂ ਤੇ ਬਰਨਾਲਾ ਤੋਂ ਹਰਿੰਦਰ ਸਿੰਘ ਧਾਲੀਵਾਲ ਉਮੀਦਵਾਰ ਹੋਣਗੇ। ਦੱਸਣਯੋਗ ਹੈ ਕਿ ਪੰਜਾਬ ਦੀਆਂ ਚਾਰੋਂ ਵਿਧਾਨ ਸਭਾ ਸੀਟਾਂ ’ਤੇ ਜ਼ਿਮਨੀ ਚੋਣ 13 ਨਵੰਬਰ ਨੂੰ ਹੋਵੇਗੀ ਅਤੇ ਚੋਣਾਂ ਦੇ ਨਤੀਜੇ 23 ਨਵੰਬਰ ਨੂੰ ਆਉਣਗੇ