#AUSTRALIA

ਆਸਟਰੇਲੀਆ ‘ਚ ਸਿੱਖ ਬੱਚਿਆਂ ਨੂੰ ਸਕੂਲ ‘ਚ ਗਾਤਰਾ ਪਾਉਣ ਦੀ ਮਿਲੀ ਇਜਾਜ਼ਤ

ਮੈਲਬਰਨ, 5 ਅਗਸਤ (ਪੰਜਾਬ ਮੇਲ)- ਆਸਟਰੇਲੀਆ ਦੇ ਕੁਈਨਜ਼ਲੈਂਡ ਸੂਬੇ ਦੀ ਅਦਾਲਤ ਨੇ ਸਕੂਲ ਕੈਂਪਸ ਵਿਚ ਸਿੱਖ ਵਿਦਿਆਰਥੀਆਂ ਨੂੰ ਗਾਤਰਾ ਪਾਉਣ ‘ਤੇ ਪਾਬੰਦੀ ਲਾਉਣ ਵਾਲੇ ਕਾਨੂੰਨ ਨੂੰ ‘ਅਸੰਵਿਧਾਨਕ’ ਕਰਾਰ ਦਿੰਦਿਆਂ ਉਲਟਾ ਦਿੱਤਾ ਹੈ। ਰਾਜ ਦੀ ਸਰਵਉੱਚ ਅਦਾਲਤ ਦਾ ਇਹ ਫੈਸਲਾ ਕਮਲਜੀਤ ਕੌਰ ਅਠਵਾਲ ਵੱਲੋਂ ਪਿਛਲੇ ਸਾਲ ਰਾਜ ਸਰਕਾਰ ਨੂੰ ਅਦਾਲਤ ਵਿਚ ਲੈ ਜਾਣ ਤੋਂ ਬਾਅਦ ਆਇਆ ਸੀ, ਜਿਸ ਵਿਚ ਦਾਅਵਾ ਕੀਤਾ ਗਿਆ ਸੀ ਕਿ ਗਾਤਰੇ ‘ਤੇ ਪਾਬੰਦੀ ਉਨ੍ਹਾਂ ਨਾਲ ਵਿਤਕਰਾ ਹੈ। ਕੁਈਨਜ਼ਲੈਂਡ ਦੀ ਸੁਪਰੀਮ ਕੋਰਟ ਨੇ ਫੈਸਲਾ ਸੁਣਾਇਆ ਕਿ ਨਸਲੀ ਭੇਦਭਾਵ ਐਕਟ (ਆਰ.ਡੀ.ਏ.) ਤਹਿਤ ਪਾਬੰਦੀ ਗੈਰ-ਸੰਵਿਧਾਨਕ ਹੈ।

Leave a comment