ਇੰਦੌਰ, 3 ਮਾਰਚ (ਪੰਜਾਬ ਮੇਲ)- ਆਸਟਰੇਲੀਆ ਨੇ ਬਾਰਡਰ-ਗਾਵਸਕਰ ਟਰਾਫੀ ਦੇ ਤੀਜੇ ਟੈਸਟ ਮੈਚ ਵਿਚ ਅੱਜ ਇਥੇ ਭਾਰਤ ਨੂੰ ਨੌਂ ਵਿਕਟਾਂ ਨਾਲ ਹਰਾ ਦਿੱਤਾ। ਆਸਟਰੇਲੀਆ ਨੇ ਜਿੱਤ ਲਈ 76 ਦੌੜਾਂ ਦਾ ਟੀਚਾ 18.5 ਓਵਰਾਂ ਵਿੱਚ ਇੱਕ ਵਿਕਟ ਗੁਆ ਕੇ ਹਾਸਲ ਕਰ ਲਿਆ। ਟੀਮ ਲਈ ਟ੍ਰੈਵਿਸ ਹੈੱਡ ਨੇ ਦੂਜੀ ਪਾਰੀ ਵਿੱਚ ਸਭ ਤੋਂ ਵੱਧ ਨਾਬਾਦ 49 ਦੌੜਾਂ ਬਣਾਈਆਂ। ਮਾਰਨਸ ਲਾਬੂਸ਼ੇਨ ਨੇ ਅਜੇਤੂ 28 ਦੌੜਾਂ ਦਾ ਯੋਗਦਾਨ ਪਾਇਆ। ਇਹ ਮੈਚ ਹਾਰਨ ਤੋਂ ਬਾਅਦ ਵੀ ਭਾਰਤੀ ਟੀਮ ਚਾਰ ਮੈਚਾਂ ਦੀ ਲੜੀ ਵਿੱਚ 2-1 ਨਾਲ ਅੱਗੇ ਹੈ।
ਆਸਟਰੇਲੀਆ ਨੇ ਤੀਜੇ ਟੈਸਟ ’ਚ ਭਾਰਤ ਨੂੰ 9 ਵਿਕਟਾਂ ਨਾਲ ਹਰਾਇਆ
