#AUSTRALIA

ਆਸਟ੍ਰੇਲੀਆ ‘ਚ 77 ਹਜ਼ਾਰ ਗੈਰ-ਕਾਨੂੰਨੀ ਪ੍ਰਵਾਸੀ ; ਨਿਗਰਾਨੀ ਤੇ ਡਿਪੋਰਟ ਦੀਆਂ ਕਾਰਵਾਈਆਂ ‘ਚ ਵਾਧਾ  

ਸਿਡਨੀ, 22 ਅਪ੍ਰੈਲ (ਪੰਜਾਬ ਮੇਲ)- ਹਾਲ ਹੀ ਵਿਚ ਆਸਟ੍ਰੇਲੀਆ ਦੇ ਗ੍ਰਹਿ ਵਿਭਾਗ ਵੱਲੋਂ ਜਾਰੀ ਕੀਤੇ ਗਏ ਨਵੇਂ ਅੰਕੜਿਆਂ ਨੇ ਚਰਚਾ ਛੇੜ ਦਿੱਤੀ ਹੈ। ਰਿਪੋਰਟ ਅਨੁਸਾਰ, ਇਸ ਸਮੇਂ 77,000 ਤੋਂ ਵੱਧ ਪ੍ਰਵਾਸੀ ਲੋਕ ਆਸਟ੍ਰੇਲੀਆ ਵਿਚ ਗੈਰ-ਕਾਨੂੰਨੀ ਤਰੀਕੇ ਨਾਲ ਰਹਿ ਰਹੇ ਹਨ।
ਵੇਰਵਿਆਂ ਮੁਤਾਬਕ, ਇਨ੍ਹਾਂ ਵਿਚੋਂ ਲਗਪਗ 60 ਫ਼ੀਸਦੀ ਲੋਕ ਅਜਿਹੇ ਹਨ, ਜੋ ਵੀਜ਼ਾ ਦੀ ਮਿਆਦ ਖ਼ਤਮ ਹੋਣ ਤੋਂ ਬਾਅਦ ਵੀ ਉੱਥੇ ਰੁਕੇ ਹੋਏ ਹਨ, ਜਦੋਂਕਿ ਬਾਕੀ ਰਹਿੰਦੇ ਲੋਕ ਉਹ ਹਨ, ਜਿਨ੍ਹਾਂ ਦੇ ਵੀਜ਼ੇ ਸਰਕਾਰ ਵੱਲੋਂ ਰੱਦ ਕੀਤੇ ਜਾ ਚੁੱਕੇ ਹਨ। ਅੰਦਾਜ਼ਾ ਲਗਾਇਆ ਗਿਆ ਹੈ ਕਿ ਹਰ ਸਾਲ ਹਜ਼ਾਰਾਂ ਦੀ ਗਿਣਤੀ ਵਿਚ ਲੋਕ ਇਸ ਸੂਚੀ ਵਿਚ ਸ਼ਾਮਲ ਹੁੰਦੇ ਜਾ ਰਹੇ ਹਨ।
ਉੱਥੇ ਹੀ ਸਰਕਾਰ ਦਾ ਕਹਿਣਾ ਹੈ ਕਿ ਪਿਛਲੇ ਸਾਲ ਦੇ ਮੁਕਾਬਲੇ ਨਿਗਰਾਨੀ ਅਤੇ ਡਿਪੋਰਟ ਦੀਆਂ ਕਾਰਵਾਈਆਂ ਵਿਚ ਵਾਧਾ ਹੋਇਆ ਹੈ। ਹਜ਼ਾਰਾਂ ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਵਾਪਸ ਭੇਜਿਆ ਗਿਆ ਹੈ। ਇਸ ਪ੍ਰਕਿਰਿਆ ਵਿਚ ਤੇਜ਼ੀ ਆਈ ਹੈ ਅਤੇ ਨਵੀਆਂ ਇਮੀਗ੍ਰੇਸ਼ਨ ਨੀਤੀਆਂ ਨਾਲ ਇਸ ਗਿਣਤੀ ਨੂੰ ਘਟਾਉਣ ਦੀ ਵੀ ਕੋਸ਼ਿਸ਼ ਜਾਰੀ ਹੈ।
ਵਿਰੋਧੀ ਪਾਰਟੀਆਂ ਨੇ ਇਸ ਮੁੱਦੇ ਉੱਤੇ ਤਿੱਖੀ ਅਲੋਚਨਾ ਕਰਦਿਆਂ ਕਿਹਾ ਕਿ ਇਹ ਅੰਕੜੇ ਲੇਬਰ ਸਰਕਾਰ ਦੀ ਪ੍ਰਬੰਧਕੀ ਕਮਜ਼ੋਰੀ ਨੂੰ ਬੇਨਕਾਬ ਕਰਦੇ ਹਨ। ਉਨ੍ਹਾਂ ਨੇ ਦਾਅਵਾ ਕੀਤਾ ਕਿ ਬਾਰਡਰ ਕੰਟਰੋਲ ਤੇ ਵੀਜ਼ਾ ਨਿਗਰਾਨੀ ਵਿਚ ਖਾਮੀਆਂ ਕਾਰਨ ਇਹ ਸੰਖਿਆ ਵਧੀ ਹੈ। ਇਸ ਮਾਮਲੇ ਨਾਲ ਇਮੀਗ੍ਰੇਸ਼ਨ ਮੁੱਦਾ ਮੁੜ ਚੋਣਾਂ ਦੀ ਰਾਜਨੀਤੀ ਦਾ ਕੇਂਦਰ ਬਣ ਗਿਆ ਹੈ।