ਸ਼ਾਹਜਹਾਂਪੁਰ (ਉੱਤਰ ਪ੍ਰਦੇਸ਼), 16 ਅਗਸਤ (ਪੰਜਾਬ ਮੇਲ)- ਜੋਧਪੁਰ ਹਾਈ ਕੋਰਟ ਵੱਲੋਂ ਜਬਰ-ਜਨਾਹ ਕੇਸ ‘ਚ ਉਮਰ ਕੈਦ ਕੱਟ ਰਹੇ ਆਸਾਰਾਮ ਨੂੰ ਇਲਾਜ ਲਈ ਸੱਤ ਦਿਨਾਂ ਦੀ ਪੈਰੋਲ ਦਿੱਤੇ ਜਾਣ ਮਗਰੋਂ ਪੀੜਤ ਲੜਕੀ ਦੇ ਪਰਿਵਾਰਕ ਮੈਂਬਰਾਂ ਨੇ ਪੁਲਿਸ ਤੋਂ ਪਰਿਵਾਰ ਦੀ ਸੁਰੱਖਿਆ ਹੋਰ ਵਧਾਉਣ ਦੀ ਮੰਗ ਕੀਤੀ ਹੈ। ਪੀੜਤਾ ਦੇ ਪਿਤਾ ਨੇ ਪਰਿਵਾਰ ਨੂੰ ਖ਼ਤਰਾ ਦਾ ਖ਼ਦਸ਼ਾ ਜਤਾਉਂਦਿਆਂ ਕਿ ਕਿਹਾ ਕਿ ਪਰਿਵਾਰ ਦੀ ਸੁਰੱਖਿਆ ਲਈ ਤਾਇਨਾਤ ਪੁਲਿਸ ਮੁਲਾਜ਼ਮ ਘੱਟ ਹਨ ਤੇ ਸੁਰੱਖਿਆ ਵਧਾਈ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ, ”ਆਸਾਰਾਮ ਦੇ ਪੈਰੋਲ ‘ਤੇ ਆਉਣ ਮਗਰੋਂ ਸਾਡਾ ਪਰਿਵਾਰ ਡਰਿਆ ਹੋਇਆ ਹੈ।” ਸ਼ਾਹਜਹਾਂਪੁਰ ਦੇ ਐੱਸ.ਪੀ. ਅਸ਼ੋਕ ਕੁਮਾਰ ਮੀਨਾ ਨੇ ਅੱਜ ਕਿਹਾ ਕਿ ਪੀੜਤਾ ਦੇ ਘਰ ‘ਚ ਪਹਿਲਾਂ ਹੀ ਢੁੱਕਵੀਂ ਗਿਣਤੀ ‘ਚ ਪੁਲਿਸ ਮੁਲਾਜ਼ਮ ਤਾਇਨਾਤ ਹਨ, ਹਾਲਾਂਕਿ ਅਧਿਕਾਰੀਆਂ ਨੂੰ ਪਰਿਵਾਰ ਦੀ ਸੁਰੱਖਿਆ ਦੀ ਨਜ਼ਰਸਾਨੀ ਕਰਨ ਦੀ ਹਦਾਇਤ ਕੀਤੀ ਗਈ ਹੈ।