ਵਾਸ਼ਿੰਗਟਨ, 12 ਅਕਤੂਬਰ (ਪੰਜਾਬ ਮੇਲ)- ਅਮਰੀਕੀ ਵਿਦੇਸ਼ ਵਿਭਾਗ ਨੇ ਬੁੱਧਵਾਰ ਨੂੰ ਕਿਹਾ ਕਿ ਇਜ਼ਰਾਈਲ-ਹਮਾਸ ਯੁੱਧ ਵਿਚ ਮਾਰੇ ਗਏ ਅਮਰੀਕੀ ਨਾਗਰਿਕਾਂ ਦੀ ਗਿਣਤੀ ਵੱਧ ਕੇ 22 ਹੋ ਗਈ ਹੈ। ਇਕ ਦਿਨ ਪਹਿਲਾਂ ਇਸ ਯੁੱਧ ਵਿਚ 14 ਅਮਰੀਕੀ ਨਾਗਰਿਕਾਂ ਦੀ ਮੌਤ ਦੀ ਪੁਸ਼ਟੀ ਕੀਤੀ ਗਈ ਸੀ। ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਈਡੇਨ ਨੇ ਬੁੱਧਵਾਰ ਨੂੰ ਪੱਤਰਕਾਰਾਂ ਨੂੰ ਕਿਹਾ, ‘ਸਾਨੂੰ ਬਹੁਤ ਸਪੱਸ਼ਟ ਰੁਖ ਅਪਣਾਉਣਾ ਹੋਵੇਗਾ। ਅੱਤਵਾਦ ਨੂੰ ਬਿਲਕੁਲ ਵੀ ਜਾਇਜ਼ ਨਹੀਂ ਠਹਿਰਾਇਆ ਜਾ ਸਕਦਾ।’ ਉਨ੍ਹਾਂ ਕਿਹਾ, ‘ਇਜ਼ਰਾਈਲ ਅਮਰੀਕਾ ਦਾ ਸਹਿਯੋਗੀ ਹੈ ਅਤੇ ਅਸੀਂ ਹਮੇਸ਼ਾ ਮਿਲ ਕੇ ਕੰਮ ਕਰਦੇ ਰਹਾਂਗੇ।’
ਇਜ਼ਰਾਈਲ-ਹਮਾਸ ਯੁੱਧ ‘ਚ ਮਾਰੇ ਗਏ ਅਮਰੀਕੀ ਨਾਗਰਿਕਾਂ ਦੀ ਗਿਣਤੀ ਵੱਧ ਕੇ ਹੋਈ 22
