ਵਾਸ਼ਿੰਗਟਨ, 22 ਜੂਨ (ਪੰਜਾਬ ਮੇਲ)- ਅਮਰੀਕਾ ਵੱਲੋਂ ਇਰਾਨ ਦੇ ਪ੍ਰਮਾਣੂ ਟਿਕਾਣਿਆਂ ’ਤੇ ਹਮਲੇ ਮਗਰੋਂ ਸੰਯੁਕਤ ਰਾਸ਼ਟਰ ਵਿਚ ਇਰਾਨ ਦੇ ਰਾਜਦੂਤ ਨੇ ਯੂਐੱਨ ਸਲਾਮਤੀ ਕੌਂਸਲ ਦੀ ਹੰਗਾਮੀ ਮੀਟਿੰਗ ਸੱਦਣ ਦੀ ਮੰਗ ਕੀਤੀ ਹੈ। ਰਾਜਦੂਤ ਨੇ ਇਰਾਨ ਖਿਲਾਫ਼ ਅਮਰੀਕੀ ਹਮਲਿਆਂ ਨੂੰ ‘ਘਿਣੌਨੀ ਕਾਰਵਾਈ ਤੇ ਤਾਕਤ ਦੀ ਦੁਰਵਰਤੋਂ’ ਕਰਾਰ ਦਿੱਤਾ। ਰਾਜਦੂਤ ਆਮਿਰ ਸਈਦ ਇਰਾਵਾਨੀ ਨੇ ਕਿਹਾ ਕਿ ਸੰਯੁਕਤ ਰਾਸ਼ਟਰ ਦੀ ਸਭ ਤੋਂ ਸ਼ਕਤੀਸ਼ਾਲੀ ਸੰਸਥਾ ਨੂੰ ਕੌਮਾਂਤਰੀ ਕਾਨੂੰਨ ਅਤੇ ਸੰਯੁਕਤ ਰਾਸ਼ਟਰ ਚਾਰਟਰ ਤਹਿਤ ਅਮਰੀਕਾ ਨੂੰ ਜਵਾਬਦੇਹ ਬਣਾਉਣ ਲਈ ‘ਸਾਰੇ ਲੋੜੀਂਦੀ ਉਪਾਅ’ ਯਕੀਨੀ ਬਣਾਉਣੇ ਚਾਹੀਦੇ ਹਨ। ਇਰਾਵਾਨੀ ਨੇ ਕਿਹਾ, ‘‘ਇਰਾਨ ਦਾ ਇਸਲਾਮਿਕ ਗਣਰਾਜ ਬਿਨਾਂ ਕਿਸੇ ਭੜਕਾਹਟ ਤੋਂ ਅਤੇ ਪਹਿਲਾਂ ਤੋਂ ਯੋਜਨਾਬੱਧ ਹਮਲਿਆਂ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦਾ ਹੈ।
ਇਰਾਨ ਵੱਲੋੋਂ ਸੰਯੁਕਤ ਰਾਸ਼ਟਰ ਸਲਾਮਤੀ ਕੌਂਸਲ ਦੀ ਹੰਗਾਮੀ ਬੈਠਕ ਸੱਦਣ ਦੀ ਮੰਗ
