ਵਾਸ਼ਿੰਗਟਨ, 19 ਅਕਤੂਬਰ (ਪੰਜਾਬ ਮੇਲ)- ‘ਅਮਰੀਕੀ ਵਿਰੋਧੀ’ ਗਤੀਵਿਧੀਆਂ ਅਤੇ ਵਿਚਾਰਾਂ ਨੂੰ ਜੜ੍ਹੋਂ ਪੁੱਟਣ ਲਈ ਟਰੰਪ ਪ੍ਰਸ਼ਾਸਨ ਦੇ ਯਤਨਾਂ ਦੇ ਹਿੱਸੇ ਵਜੋਂ ਅਮਰੀਕੀ ਸਰਕਾਰ ਇੰਮੀਗ੍ਰੇਸ਼ਨ ਕੇਸਾਂ ਲਈ ਅਰਜ਼ੀਆਂ ਦੇਣ ਵਾਲਿਆਂ ਦੀ ਸੋਸ਼ਲ ਮੀਡੀਆ ਦੀ ਜਾਂਚ ਕਰ ਰਹੀ ਹੈ।
ਕਾਨੂੰਨੀ ਇਮੀਗ੍ਰੇਸ਼ਨ ਪ੍ਰਣਾਲੀ ਦੇ ਇੰਚਾਰਜ, ਫੈਡਰਲ ਏਜੰਸੀ, ਯੂ.ਐੱਸ. ਸਿਟੀਜ਼ਨਸ਼ਿਪ ਐਂਡ ਇਮੀਗ੍ਰੇਸ਼ਨ ਸਰਵਿਸ ਦੇ ਡਾਇਰੈਕਟਰ ਜੋਸਫ ਐਡਲੋ ਨੇ ਇਕ ਬਿਆਨ ਵਿਚ ਕਿਹਾ ਹੈ ਕਿ ਇਹ ਜਾਂਚ ਮੁੱਖ ਤੌਰ ‘ਤੇ ਗਰੀਨ ਕਾਰਡਾਂ ਅਤੇ ਹੋਰ ਇਮੀਗ੍ਰੇਸ਼ਨ ਅਰਜ਼ੀਆਂ ਦੇਣ ਵਾਲੇ ਲੋਕਾਂ ਦੀ ਸੋਸ਼ਲ ਮੀਡੀਆ ਸਕ੍ਰੀਨਿੰਗ ਕੀਤੀ ਜਾ ਰਹੀ ਹੈ।
ਪਿਛਲੇ ਦਿਨੀਂ ਟਰੰਪ ਪ੍ਰਸ਼ਾਸਨ ਨੇ ਯੂ.ਐੱਸ.ਸੀ.ਆਈ.ਐੱਸ. ਅਧਿਕਾਰੀਆਂ ਨੂੰ ਇਕ ਨਿਰਦੇਸ਼ ਜਾਰੀ ਕੀਤਾ ਸੀ ਕਿ ਇਮੀਗ੍ਰੇਸ਼ਨ ਪ੍ਰਾਪਤ ਕਰਨ ਵਾਲੇ ਬਿਨੈਕਾਰਾਂ ਦਾ ਪਿਛੋਕੜ ਜਾਨਣ ਲਈ ਅਜਿਹਾ ਕੀਤਾ ਜਾਣਾ ਜ਼ਰੂਰੀ ਹੈ, ਤਾਂਕਿ ਇਹ ਪਤਾ ਲਗਾਇਆ ਜਾ ਸਕੇ ਕਿ ਉਹ ਕਿਤੇ ਅਮਰੀਕਾ ਦੇ ਖਿਲਾਫ ਤਾਂ ਨਹੀਂ ਜਾ ਰਿਹਾ। ਇਸ ਦੇ ਨਾਲ ਵਿਦੇਸ਼ੀ ਅੱਤਵਾਦੀ ਵਿਚਾਰਧਾਰਾ ਨੂੰ ਕੁਚਲਣ ਵਿਚ ਵੀ ਮਦਦ ਮਿਲੇਗੀ।
ਇਸ ਦੇ ਨਾਲ-ਨਾਲ ਵਿਆਹ ਵਾਲੇ ਕੇਸਾਂ ਅਤੇ ਅਸਾਇਲਮ ਲੈਣ ਵਾਲੇ ਕੇਸਾਂ ‘ਤੇ ਵੀ ਹੁਣ ਵਿਸ਼ੇਸ਼ ਨਿਗਾਹ ਰੱਖੀ ਜਾਵੇਗੀ। ਵਿਭਾਗ ਵੱਲੋਂ ਉਨ੍ਹਾਂ ਦਾ ਸੋਸ਼ਲ ਮੀਡੀਆ ਵੀ ਚੈੱਕ ਕੀਤਾ ਜਾ ਸਕਦਾ ਹੈ। ਇਸ ਨਾਲ ਹੁਣ ਝੂਠੇ ਕੇਸਾਂ ‘ਤੇ ਸ਼ਿਕੰਜਾ ਕੱਸਿਆ ਜਾਵੇਗਾ।
ਇੰਮੀਗ੍ਰੇਸ਼ਨ ਬਿਨੈਕਾਰਾਂ ਦੇ ਸੋਸ਼ਲ ਮੀਡੀਆ ਦੀ ਜਾਂਚ ਹੋਈ ਸ਼ੁਰੂ
