#PUNJAB

ਈ.ਡੀ. ਦੀ ਰਾਡਾਰ ‘ਤੇ ਭਾਰਤ ਭੂਸ਼ਣ ਆਸ਼ੂ ! ਜਲੰਧਰ ‘ਚ ਕੀਤੀ ਪੁੱਛ-ਗਿੱਛ

ਜਲੰਧਰ, 1 ਅਗਸਤ (ਪੰਜਾਬ ਮੇਲ)- ਲੁਧਿਆਣਾ ਤੋਂ ਸੀਨੀਅਰ ਕਾਂਗਰਸ ਆਗੂ ਅਤੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਅੱਜ ਐੱਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਜਲੰਧਰ ਦਫ਼ਤਰ ਵਿੱਚ ਪੁੱਛਗਿੱਛ ਤੋਂ ਬਾਅਦ ਗ੍ਰਿਫ਼ਤਾਰ ਕਰ ਲਿਆ ਹੈ। ਆਸ਼ੂ ਅੱਜ ਸਵੇਰੇ ਈਡੀ ਦਫ਼ਤਰ ਪਹੁੰਚੇ ਸਨ। ਈ.ਡੀ. ਦੇ ਸੂਤਰਾਂ ਮੁਤਾਬਕ ਆਸ਼ੂ ਖ਼ਿਲਾਫ਼ ਮਨੀ ਲਾਂਡਰਿੰਗ ਐਕਟ ਤਹਿਤ ਕਾਰਵਾਈ ਕੀਤੀ ਜਾ ਰਹੀ ਹੈ।
ਸੂਤਰਾਂ ਮੁਤਾਬਕ ਆਸ਼ੂ ਖ਼ਿਲਾਫ਼ ਮਨੀ ਲਾਂਡਰਿੰਗ ਐਕਟ ਤਹਿਤ ਕਾਰਵਾਈ ਕੀਤੀ ਜਾ ਰਹੀ ਹੈ। ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਜਦੋਂ ਖੁਰਾਕ ਅਤੇ ਸਿਵਲ ਸਪਲਾਈ ਮੰਤਰਾਲੇ ਦੇ ਇੰਚਾਰਜ ਸਨ ਤਾਂ ਉਨ੍ਹਾਂ ’ਤੇ 2,000 ਕਰੋੜ ਰੁਪਏ ਦੇ ਟੈਂਡਰਾਂ ’ਚ ਘਪਲੇ ਦੇ ਦੋਸ਼ ਲੱਗੇ ਸਨ।