ਅੰਮ੍ਰਿਤਸਰ, 22 ਦਸੰਬਰ (ਪੰਜਾਬ ਮੇਲ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੰਤ੍ਰਿੰਗ ਕਮੇਟੀ ਦੀ ਹੰਗਾਮੀ ਇਕੱਤਰਤਾ 23 ਦਸੰਬਰ 2024 ਨੂੰ ਬੁਲਾਈ ਹੈ। ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਹੰਗਾਮੀ ਇਕੱਤਰਤਾ ਜਰੂਰੀ ਮਾਮਲੇ ’ਤੇ ਵਿਚਾਰ ਕਰਨ ਲਈ ਬੁਲਾਈ ਗਈ ਹੈ, ਜੋ ਸ਼੍ਰੋਮਣੀ ਕਮੇਟੀ ਦੇ ਮੁੱਖ ਦਫਤਰ ਵਿਖੇ 23 ਦਸੰਬਰ ਨੂੰ ਦੁਪਹਿਰ 12 ਵਜੇ ਹੋਵੇਗੀ। ਇਸ ਇਕੱਤਰਤਾ ਦੀ ਅਗਵਾਈ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਕਰਨਗੇ। ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿੱਚ ਬੀਤੇ ਕੱਲ੍ਹ ਪੱਤਰ ਜਾਰੀ ਕਰ ਦਿੱਤਾ ਗਿਆ ਹੈ।